ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ ਫੈਰੇਲ ਦਰਬਾਰ ਸਾਹਿਬ ਹੋਏ ਨਤਮਸਤਕ - ਬੈਰੀ ਓ ਫੈਰੇਲ ਦਰਬਾਰ ਸਾਹਿਬ ਹੋਏ ਨਤਮਸਤਕ
🎬 Watch Now: Feature Video
ਅੰਮ੍ਰਿਤਸਰ: ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ ਫੈਰੇਲ ਨਤਮਸਤਕ ਹੋਏ ਤੇ ਸ਼ਰਧਾ ਪ੍ਰਗਟਾਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਪੁੱਜ ਕੇ ਉਨ੍ਹਾਂ ਖੁਸ਼ੀ ਹੋਈ ਹੈ। ਉਨ੍ਹਾਂ ਸਿੱਖਾਂ ਵੱਲੋਂ ਮਨੁੱਖਤਾ ਲਈ ਨਿਭਾਈਆਂ ਜਾਂਦੀਆਂ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ। ਇਸ ਦੌਰਾਨ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਮੈਨੇਜਰ ਸ. ਮੁਖਤਾਰ ਸਿੰਘ ਅਤੇ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸੁਨਹਿਰੀ ਮਾਡਲ ਸਮੇਤ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ।