ਆਟੋ ਰਿਕਸ਼ਾ ਯੂਨੀਅਨ ਨੇ ਜਾਮ ਲਗਾਕੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ - ਹੁਸ਼ਿਆਰਪੁਰ ਦੇ ਬੱਸ ਸਟੈਂਡ ਚੌਕ
🎬 Watch Now: Feature Video
ਹੁਸ਼ਿਆਰਪੁਰ: ਆਟੋ ਰਿਕਸ਼ਾ ਯੂਨੀਅਨ ਨੇ ਇਕੱਠੇ ਹੋ ਕੇ ਹੁਸ਼ਿਆਰਪੁਰ ਦੇ ਬੱਸ ਸਟੈਂਡ ਚੌਕ 'ਚ ਜਾਮ ਕਰਕੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਮੌਕੇ 'ਤੇ ਪਹੁੰਚ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਟੋ ਰਿਕਸ਼ਾ ਯੂਨੀਅਨ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਅਕਸਰ ਈ-ਰਿਕਸ਼ਾ ਚਲਾਉਣ ਵਾਲੀਆਂ ਮਹਿਲਾਵਾਂ ਵੱਲੋਂ ਉਨ੍ਹਾਂ ਨਾਲ ਬਦਤਮੀਜ਼ੀ ਕੀਤੀ ਜਾਂਦੀ ਹੈ ਤੇ ਜਦੋਂ ਉਨ੍ਹਾਂ ਵੱਲੋਂ ਇਸਦਾ ਵਿਰੋਧ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਕਤ ਮਹਿਲਾਵਾਂ ਵੱਲੋਂ ਉਨ੍ਹਾਂ ਨੂੰ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਨਾਂਅ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ। ਇਸ ਸਬੰਧੀ ਡੀਐਸਪੀ ਜਗਦੀਸ਼ ਰਾਜ ਅੱਤਰੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਦੋਹਾਂ ਧਿਰਾਂ ਨੂੰ ਮੁੜ ਬੁਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਗੱਲਬਾਤ ਸੁਣਨ ਤੋਂ ਬਾਅਦ ਇਸ ਦਾ ਕੋਈ ਹੱਲ ਕੱਢਿਆ ਜਾਵੇਗਾ।