ਵਿਸ਼ਵ ਆਇਓਡੀਨ ਦਿਹਾੜੇ ਮੌਕੋ ਸਿਹਤ ਵਿਭਾਗ ਨੇ ਕੱਢੀ ਜਾਗਰੂਕ ਰੈਲੀ - pathankot in rally on World Iodine Day news
🎬 Watch Now: Feature Video
ਪਠਾਨਕੋਟ: ਸਰਕਾਰ ਵੱਲੋਂ ਲੋਕਾਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਵੱਖ-ਵੱਖ ਉਪਰਾਲੇ ਕੀਤੇ ਜਾਂਦੇ ਹਨ। ਇਸ ਤਹਿਤ ਵਿਸ਼ਵ ਆਇਓਡੀਨ ਦਿਹਾੜੇ ਮੌਕੇ ਸਿਹਤ ਵਿਭਾਗ ਪਠਾਨਕੋਟ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਰੈਲੀ ਕੱਢੀ ਗਈ। ਰੈਲੀ ਨੂੰ ਸਿਵਲ ਸਰਜਨ ਡਾ. ਨੈਨਾ ਸਲਾਥੀਆ ਤੇ ਐੱਸਐੱਮਓ ਡਾ.ਭੁਪਿੰਦਰ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਰੈਲੀ ਵਿੱਚ ਹਸਪਤਾਲ ਪ੍ਰਸ਼ਾਸਨ ਦੇ ਨਾਲ-ਨਾਲ ਵਿਦਿਆਰਥੀਆਂ ਨੇ ਵੀ ਵਧ ਚੜ੍ਹ ਕੇ ਹਿੱਸਾ ਲਿਆ। ਐੱਸਐੱਮਓ ਡਾ.ਭੁਪਿੰਦਰ ਸਿੰਘ ਨੇ ਦੱਸਿਆ ਕਿ ਆਇਓਡੀਨ ਦੀ ਕਮੀਂ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਆਇਓਡੀਨ ਦੀ ਕਮੀਂ ਬੱਚੇ ਵਿੱਚ ਰਹਿ ਜਾਂਦੀ ਹੈ ਤਾਂ ਉਸ ਨਾਲ ਉਸ ਨੂੰ ਭਾਰੀ ਨੁਕਸਾਨ ਹੁੰਦਾ ਹੈ ਅਤੇ ਜੇ ਗਰਭਵਤੀ ਮਹਿਲਾ ਨੂੰ ਆਇਰਨ ਦੀ ਕਮੀਂ ਹੋ ਜਾਂਦੀ ਹੈ ਤਾਂ ਪੈਦਾ ਹੋਣ ਵਾਲੇ ਬੱਚੇ ਦਾ ਦਿਮਾਗ ਪੂਰੀ ਤਰ੍ਹਾਂ ਵਿਕਸਿਤ ਨਹੀਂ ਹੋ ਪਾਉਂਦਾ।