ਵਿਜੀਲੈਂਸ ਵਿਭਾਗ ਵੱਲੋਂ ਮਨਾਇਆ ਗਿਆ ਜਾਗਰੂਕਤਾ ਹਫ਼ਤਾ - 27 ਅਕਤੂਬਰ ਤੋਂ ਲੈ ਕੇ 2 ਨਵੰਬਰ
🎬 Watch Now: Feature Video
ਮੋਗਾ: ਵਿਜੀਲੈਂਸ ਵਿਭਾਗ ਵੱਲੋਂ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਪੰਜਾਬ ਨੂੰ ਰਿਸ਼ਵਤ ਮੁਕਤ ਕਰਨ ਦੇ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ ਕੀਤੀ ਜਾ ਰਹੀ ਹੈ ਤਾਂ ਕਿ ਆਮ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਵਿਭਾਗ ਦੇ ਐਸਐਸਪੀ ਗੌਤਮ ਸਿੰਘਲ ਨੇ ਕਿਹਾ ਕਿ 27 ਅਕਤੂਬਰ ਤੋਂ ਲੈ ਕੇ 2 ਨਵੰਬਰ ਤੱਕ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਜਗ੍ਹਾ 'ਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਰਿਸ਼ਵਤ ਨਾ ਦੇਣ ਲਈ ਜਾਗਰੂਕ ਕੀਤਾ ਗਿਆ। ਸੈਮੀਨਾਰ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ ਕਿ ਰਿਸ਼ਵਤ ਦੇ ਕੇ ਕੰਮ ਨਾ ਕਰੋਂ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਸਾਡੇ ਵਿਭਾਗ ਨਾਲ ਸੰਪਰਕ ਕੀਤਾ ਜਾਵੇ।