ਪਟਨਾ ਸਾਹਿਬ ਵਿਖੇ ਧੂਮਧਾਨ ਨਾਲ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ - Baisakhi Day celebrated with fanfare at Patna Sahib
🎬 Watch Now: Feature Video
ਪਟਨਾ ਸਾਹਿਬ: ਸਿੱਖ ਧਰਮ ਦੇ ਦਸਵੇਂ ਅਤੇ ਆਖ਼ਰੀ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਵਿਸਾਖ ਦੇ ਮਹੀਨੇ 14 ਅਪ੍ਰੈਲ ਨੂੰ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਇਸ ਸਬੰਧੀ ਖਾਲਸਾ ਪੰਥ ਦਾ ਸਥਾਪਨਾ ਦਿਵਸ ਵੀਰਵਾਰ (14 ਅਪ੍ਰੈਲ) ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਸ੍ਰੀ ਅਖੰਡ ਪਾਠ ਦੀ ਸਮਾਪਤੀ ਉਪਰੰਤ ਮੁੱਖ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੇ ਸ੍ਰੀ ਦਰਬਾਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਪਣੇ ਸਿਰ 'ਤੇ ਚੁੱਕ ਕੇ ਪਾਲਕੀ 'ਚ ਬਿਠਾਇਆ ਅਤੇ ਨਗਰ ਕੀਰਤਨ ਦੇ ਨਾਲ ਗੁਰੂ ਦੇ ਬਾਗ ਤੋਂ ਰਵਾਨਾ ਹੋਏ ਇਸ ਸਬੰਧੀ ਬਾਹਰੋਂ ਵੱਡੀ ਗਿਣਤੀ ਵਿੱਚ ਸਿੱਖ ਧਰਮ ਨਾਲ ਜੁੜੇ ਲੋਕ ਇਕੱਠੇ ਹੋਏ ਹਨ।