ਮੰਗਾਂ ਨੂੰ ਲੈ ਕੇ ਬੈਂਕ ਮੁਲਾਜ਼ਮਾਂ ਨੇ ਕੀਤੀ ਹੜਤਾਲ - ਪੰਜਾਬ ਸਰਕਾਰ ਅਤੇ ਮੈਨੇਜਮੈਂਟ ਵਿਰੁੱਧ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-15052591-289-15052591-1650297706730.jpg)
ਸ੍ਰੀ ਫ਼ਤਿਹਗੜ੍ਹ ਸਾਹਿਬ: ਜ਼ਿਲ੍ਹੇ 'ਚ ਪੰਜਾਬ ਸਰਕਾਰ ਦੇ ਵਿਰੁੱਧ ਸੈਂਟਰਲ ਕੋਆਪਰੇਟਿਵ ਬੈਂਕ ਇੰਪਲਾਈਜ਼ ਯੂਨੀਅਨ ਦੇ ਸਮੂਹ ਕਰਮਚਾਰੀਆਂ ਅਤੇ ਪੰਜਾਬ ਕੋਆਪ੍ਰੇਟਿਵ ਬੈਂਕ ਐਂਪਲਾਈਜ਼ ਫੈਡਰੇਸ਼ਨ ਦੇ ਸੱਦੇ 'ਤੇ ਸੰਘਰਸ਼ ਛੇੜਦੇ ਹੋਏ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਵਿਰੁੱਧ ਬੈਂਕ ਦੇ ਮੁੱਖ ਦਫ਼ਤਰ ਵਿਖੇ ਜ਼ੋਰਦਾਰ ਧਰਨਾ ਦਿੱਤਾ ਗਿਆ। ਇਸ ਮੌਕੇ ਅਮਰਿੰਦਰ ਸਿੰਘ ਅਤੇ ਮਨਦੀਪ ਸਿੰਘ ਦਾ ਕਹਿਣਾ ਸੀ ਕਿ ਰਜਿਸਟਰਾਰ, ਸਹਿਕਾਰੀ ਸਭਾਵਾਂ, ਪੰਜਾਬ ਅਤੇ ਚੰਡੀਗੜ੍ਹ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਵਿੱਚ ਲਗਾਤਾਰ ਅੜੀਕੇ ਪਾਏ ਜਾ ਰਹੇ ਹਨ। ਜਿਸ ਕਰਕੇ ਬੈਂਕ ਮੁਲਾਜ਼ਮ ਅਜੇ ਤੱਕ ਛੇਵੇਂ ਤਨਖਾਹ ਕਮਿਸ਼ਨ ਦੇ ਲਾਭ ਤੋਂ ਵਾਂਝੇ ਹਨ। ਜਿਸਦਾ ਸਮੂਹ ਮੁਲਾਜ਼ਮਾਂ ਵਿੱਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਲ ਲੀਡਰਾਂ ਵੱਲੋਂ ਦੱਸਿਆ ਗਿਆ ਕਿ ਉਹਨਾਂ ਵੱਲੋਂ ਅੱਜ ਸੰਘਰਸ਼ ਦਾ ਬਿਗਲ ਵਜਾ ਦਿੱਤਾ ਗਿਆ ਹੈ। ਜਿਸ ਕਰਕੇ ਅੱਜ ਤੋਂ ਲੈ ਕੇ ਅਣਮਿੱਥੇ ਸਮੇਂ ਲਈ ਬੈਂਕ ਮੁਲਾਜ਼ਮ ਕਲਮ ਛੋੜ ਹੜਤਾਲ 'ਤੇ ਰਹਿਣਗੇ।