ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਲੱਗੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਬੈਨਰ - ਬੰਦੀ ਸਿੰਘ ਆਪਣੀ ਸਜ਼ਾ ਪੂਰੀ ਕਰ ਚੁੱਕੇ
🎬 Watch Now: Feature Video
ਅੰਮ੍ਰਿਤਸਰ: ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼੍ਰੋਮਣੀ ਕਮੇਟੀ ਵੱਲੋਂ ਬੋਰਡ ਲਗਾਏ ਗਏ, ਜਿਸ ਵਿੱਚ ਲਿਖਿਆ ਕਿ ਬੰਦੀ ਸਿੰਘ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਐਸਜੀਪੀਸੀ ਸਕੱਤਰ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਦੇ ਹੁਕਮਾਂ ’ਤੇ ਐਸਜੀਪੀਸੀ ਪ੍ਰਧਾਨ ਵੱਲੋਂ ਇੱਕ ਕਮੇਟੀ ਬਣਾਈ ਗਈ ਸੀ ਜਿਹੜੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਮਿਲੀ ਤੇ ਉਨ੍ਹਾਂ ਨੂੰ ਇੱਕ ਪੱਤਰ ਲਿਖਿਆ ਕਿ ਇੰਨ੍ਹਾਂ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ ਪਰ ਕੇਂਦਰ ਸਰਕਾਰ ਵੱਲੋਂ ਵੀ ਕੋਈ ਸੁਣਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸਦੇ ਚੱਲਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਅਧੀਨ ਆਉਂਦੇ ਗੁਰਦੁਆਰਾ ਸਾਹਿਬ ਦੇ ਬਾਹਰ ਇਹ ਬੰਦੀ ਸਿੰਘਾਂ ਦੀ ਰਿਹਾਈ ਦੇ ਬੋਰਡ ਲਗਾਏ ਜਾ ਰਹੇ ਹਨ ਸਾਰਿਆਂ ਨੂੰ ਇੱਕ ਮੰਚ 'ਤੇ ਇਕੱਠੇ ਹੋ ਕੇ ਉਨ੍ਹਾਂ ਦੀ ਰਿਹਾਈ ਲਈ ਕਦਮ ਚੁੱਕਣੇ ਚਾਹੀਦੇ ਹਨ।