ਫਰੀਦਕੋਟ ਤੋਂ ਬਾਅਦ ਬਟਾਲਾ ਪੁਲਿਸ ਦੇ ਅੜ੍ਹਿੱਕੇ ਆਇਆ ਲਾਰੈਂਸ - ਲਾਰੈਂਸ ਦਾ ਬਟਾਲਾ ਪੁਲਿਸ ਨੂੰ ਮਿਲਿਆ ਟਰਾਂਜਿਟ ਰਿਮਾਂਡ
🎬 Watch Now: Feature Video
ਫਰੀਦਕੋਟ: ਕੋਟਕਪੂਰਾ ਦੇ ਇੱਕ ਕਾਰੋਬਾਰੀ ਨੂੰ ਕਥਿਤ ਫੋਨ ’ਤੇ ਧਮਕੀਆਂ ਦੇਣ ਅਤੇ ਕਰੀਬ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਦੋ ਦਿਨ ਦਾ ਪੁਲਿਸ ਰਿਮਾਂਡ ਖਤਮ ਹੋਣ ਉੱਤੇ ਫਰੀਦਕੋਟ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਨੂੰ ਫਰੀਦਕੋਟ ਅਦਾਲਤ ਵਿਚ ਪੇਸ਼ ਕੀਤਾ ਗਿਆ। ਲਾਰੈਂਸ ਦਾ ਅਦਾਲਤ ਨੇ ਬਟਾਲਾ ਪੁਲਿਸ ਦੀ ਅਪੀਲ ’ਤੇ ਲਾਰੈਂਸ ਬਿਸ਼ਨੋਈ ਦਾ ਬਟਾਲਾ ਪੁਲਿਸ ਨੂੰ ਟਰਾਂਜਿਟ ਰਿਮਾਂਡ ਦੇ ਦਿੱਤਾ ਹੈ। ਗੱਲਬਾਤ ਕਰਦਿਆਂ DSP ਫਰੀਦਕੋਟ ਗੁਰਮੀਤ ਸਿੰਘ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਦਾ ਪੁਲਿਸ ਰਿਮਾਂਡ ਖਤਮ ਹੋਣ ਉੱਤੇ ਉਸ ਨੂੰ ਫਰੀਦਕੋਟ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਜਿੱਥੋਂ ਮਾਨਯੋਗ ਅਦਾਲਤ ਨੇ ਬਟਾਲਾ ਜ਼ਿਲ੍ਹੇ ਨਾਲ ਸਬੰਧਿਤ ਕਿਸੇ ਅਪਰਾਧਿਕ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਨੂੰ ਟਰਾਂਜਿਟ ਰਿਮਾਂਡ ’ਤੇ ਬਟਾਲਾ ਪੁਲਿਸ ਨੂੰ ਸੌਂਪ ਦਿੱਤਾ।