ਬਠਿੰਡਾ: ਨਿਯਮ ਤੋੜਨ 'ਤੇ 40 ਤੋਂ ਵੱਧ ਵਿਅਕਤੀਆਂ 'ਤੇ ਮਾਮਲਾ ਹੋਇਆ ਦਰਜ - bathinda news
🎬 Watch Now: Feature Video
ਬਠਿੰਡਾ: ਜ਼ਿਲ੍ਹੇ 'ਚ ਕੋਰੋਨਾ ਵਾਇਰਸ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਨਜ਼ਰ ਆ ਰਹੀ ਹੈ। ਹੁਣ ਤੱਕ ਜ਼ਿਲ੍ਹੇ 'ਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 171 ਹੋ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਤੇ ਪ੍ਰਸ਼ਾਸਾਨ ਵੱਲੋਂ ਨਿਯਮ ਜਾਰੀ ਕੀਤੇ ਗਏ ਹਨ, ਜਿਸਦੀ ਪਾਲਣਾ ਕਰਨਾ ਤੇ ਕਰਵਾਉਣਾ ਬਹੁਤ ਜ਼ਰੂਰੀ ਹੈ। ਇਸ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦੇ ਪੁਲਿਸ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਬਿਨ੍ਹਾਂ ਕਿਸੇ ਕੰਮ ਤੋਂ ਘਰੋਂ ਬਾਹਰ ਨਾ ਨਿਕਲਿਆ ਜਾਵੇ। ਉਥੇ ਹੀ ਬਠਿੰਡਾ ਦੇ ਹਨੂਮਾਨ ਚੌਕ ਵਿੱਚ 2 ਟ੍ਰੈਫਿਕ ਪੁਲਿਸ ਕਰਮਚਾਰੀ ਵੱਲੋਂ ਉਨ੍ਹਾਂ ਵਿਅਕਤੀਆਂ ਨੂੰ ਰੋਕਿਆ ਜਾ ਰਿਹਾ ਹੈ, ਜਿਨਾਂ ਨੇ ਮਾਸਕ ਨਹੀਂ ਪਾਇਆ। ਟ੍ਰੈਫਿਕ ਡਿਊਟੀ 'ਤੇ ਤੈਨਾਤ ਹੈੱਡ ਕਾਂਸਟੇਬਲ ਗੁਰਬਖ਼ਸ਼ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਨਿਯਮ ਤੋੜਨ ਵਾਲੇ 40 ਤੋਂ ਜ਼ਿਆਦਾ ਵਿਅਕਤੀਆਂ ਦੇ ਖ਼ਿਲਾਫ ਕੇਸ ਦਰਜ ਕੀਤੇ ਗਏ ਹਨ। ਉਨ੍ਹਾਂ ਇਹ ਵੀ ਕਹਿਣਾ ਹੈ ਕਿ ਸਾਡੇ ਵੱਲੋਂ ਲੋੜਵੰਦ ਲੋਕਾਂ ਨੂੰ ਮਾਸਕ ਵੀ ਦਿੱਤੇ ਜਾ ਰਹੇ ਹਨ।