ਪੁਲਿਸ ਨੇ ਮੋਬਾਇਲ ਚੋਰ ਗਿਰੋਹ ਤੋ 10 ਮੋਬਾਇਲ ਫੋਨ ਕੀਤੇ ਬਰਾਮਦ - ਬਠਿੰਡਾ ਪੁਲਿਸ

🎬 Watch Now: Feature Video

thumbnail

By

Published : Jul 5, 2022, 3:34 PM IST

ਬਠਿੰਡਾ: ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਬਠਿੰਡਾ ਪੁਲਿਸ ਵੱਲੋਂ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ, ਜਦੋਂ ਥਾਣਾ ਕੈਨਾਲ ਕਲੋਨੀ ਦੀ ਪੁਲਿਸ ਵੱਲੋਂ ਦਿੱਲੀ ਵਾਲੇ ਫਾਟਕਾਂ ਨੇੜੇ 3 ਨੌਜਵਾਨ ਜੋ ਕਿ ਇਕ ਮੋਟਰਸਾਈਕਲ 'ਤੇ ਸਵਾਰ ਸਨ ਨੂੰ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਤੋਂ 10 ਚੋਰੀ ਦੇ ਮੋਬਾਇਲ ਬਰਾਮਦ ਕੀਤੇ। ਜਾਣਕਾਰੀ ਦਿੰਦੇ ਹੋਏ ਡੀਐੱਸਪੀ ਸਿਟੀ 1 ਚਰਨਜੀਵ ਲਾਂਬਾ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਲਗਾਤਾਰ ਪੁਲਿਸ ਵਲੋਂ ਸ਼ਿਕੰਜਾ ਕੱਸਿਆ ਜਾ ਰਿਹਾ ਸੀ। ਇਸੇ ਲੜੀ ਤਹਿਤ ਥਾਣਾ ਕੈਨਾਲ ਕਲੋਨੀ ਪੁਲਿਸ ਵੱਲੋਂ ਦਿੱਲੀ ਵਾਲੇ ਫਾਟਕਾਂ ਤੋਂ 3 ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਕੋਲੋਂ 10 ਚੋਰੀ ਦੇ ਮੋਬਾਇਲ ਬਰਾਮਦ ਕੀਤੇ ਹਨ ਤੇ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.