ਪਿੰਡ ਦੀਆਂ ਔਰਤਾਂ ਨੇ ਆਪਣੇ ਹੀ ਪਿੰਡ ਦੇ ਨੌਜਵਾਨਾਂ 'ਚ ਦਿਖਾਇਆ ਚਿੱਟੇ ਦਾ ਕਹਿਰ - ਬਠਿੰਡਾ ਦੇ ਬੀੜ ਤਲਾਬ ਵਿੱਚ ਨਸ਼ੇ ਦਾ ਕਾਰੋਬਾਰ
🎬 Watch Now: Feature Video
ਬਠਿੰਡਾ: ਬਠਿੰਡਾ ਦੇ ਬੀੜ ਤਲਾਬ ਵਿੱਚ ਨਸ਼ੇ ਦਾ ਕਾਰੋਬਾਰ ਰੁੱਕਣ ਦਾ ਨਾਮ ਨਹੀਂ ਲੈ ਰਿਹਾ, ਜਿਸ ਕਰਕੇ ਪਿੰਡ ਵਾਸੀਆਂ ਵੱਲੋਂ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਸ਼ਮਸ਼ਾਨ ਘਾਟ ਦਾ ਹਾਲ ਪੱਤਰਕਾਰਾਂ ਨੂੰ ਦਿਖਾਇਆ ਕਿ ਕਿਸ ਤਰ੍ਹਾਂ ਉੱਥੇ ਨੌਜ਼ਵਾਨ ਨਸ਼ੇ ਵਿੱਚ ਟੱਲੀ ਹੋਏ ਪਏ ਸਨ ਤੇ ਥਾਂ-ਥਾਂ ਇੰਜੈਕਸ਼ਨ ਆਦਿ ਖਿੱਲਰੇ ਹੋਏ ਸਨ। ਪਿੰਡ ਦੀਆਂ ਵੱਡੀ ਗਿਣਤੀ ਵਿੱਚ ਇਕੱਠੀਆਂ ਹੋਈਆਂ ਔਰਤਾਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਚਿੱਟੇ ਨੂੰ ਰੋਕਣ ਲਈ ਬੇਨਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨਾਂ ਨੂੰ ਚਿੱਟੇ ਦੇ ਕੋਹੜ ਨੇ ਖਾ ਲਿਆ। ਜੇਕਰ ਪ੍ਰਸ਼ਾਸਨ ਨੇ ਇਸ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਤਾਂ ਆਉਂਦੇ ਦਿਨਾਂ ਵਿੱਚ ਪੰਜਾਬ ਦੇ ਨੌਜਵਾਨ ਹੋਰ ਚਿੱਟੇ ਦੀ ਦਲਦਲ ਵਿੱਚ ਧੱਸ ਜਾਣਗੇ। ਉਨ੍ਹਾਂ ਕਿਹਾ ਕਿ ਬੀੜ ਤਲਾਬ ਬਸਤੀ ਵਿੱਚ ਗਲੀ-ਗਲੀ ਵਿੱਚ ਚਿੱਟਾ ਵਿਕ ਰਿਹਾ ਹੈ, ਪਰ ਪ੍ਰਸ਼ਾਸਨ ਇਨ੍ਹਾਂ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਨਹੀਂ ਕਰਦਾ, ਬਸ ਗੇੜਾ ਲਗਾ ਕੇ ਮੌਕੇ ਤੋਂ ਵਾਪਸ ਚਲਾ ਜਾਂਦਾ ਹੈ।