ਪੋਲਿੰਗ ਬੂਥਾਂ ਦੇ ਅੰਦਰ ਅਤੇ ਬਾਹਰ ਦੋਵੇਂ ਪਾਸੇ ਵੀਡੀਓਗ੍ਰਾਫੀ ਕੀਤੀ ਜਾਵੇ: ਦਲਜੀਤ ਚੀਮਾ - punjab by election latest news
🎬 Watch Now: Feature Video
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ 'ਤੇ ਜ਼ਿਮਨੀ ਚੋਣਾਂ ਦੇ ਵਿੱਚ ਸਰਕਾਰੀ ਮਸ਼ੀਨਰੀ ਦਾ ਦੁਰਵਰਤੋਂ ਕਰਨ ਦੀ ਸ਼ਿਕਾਇਤ ਚੋਣ ਆਯੋਗ ਕੋਲ ਦਿੱਤੀ ਹੈ ਜਿਸ ਬਾਰੇ ਗੱਲ ਕਰਦਿਆਂ ਅਕਾਲੀ ਨੇਤਾ ਡਾ. ਦਲਜੀਤ ਚੀਮਾ ਨੇ ਕਿਹਾ ਕਿ ਅਕਾਲੀ ਦਲ ਦੇ ਵੱਲੋਂ ਚੋਣ ਆਯੋਗ ਦੇ ਕੋਲੋਂ ਮੰਗ ਕੀਤੀ ਗਈ ਹੈ ਕਿ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਹਲਕਿਆਂ ਦੇ ਵਿੱਚ ਮਿਲਟਰੀ ਫੋਰਸ ਤੈਨਾਤ ਕੀਤੀ ਜਾਵੇ ਅਤੇ ਪੁਲਿਸ ਨੂੰ ਜ਼ਿਮਨੀ ਚੋਣਾਂ ਵਾਲੇ ਹਲਕਿਆਂ ਵਿੱਚੋਂ ਹਟਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਮੰਗ ਕੀਤੀ ਕਿ ਜ਼ਿਮਨੀ ਚੋਣਾਂ ਦੇ ਵਿੱਚ ਪੋਲਿੰਗ ਬੂਥਾਂ ਦੇ ਅੰਦਰ ਅਤੇ ਬਾਹਰ ਦੋਵੇਂ ਪਾਸੇ ਵੀਡੀਓਗ੍ਰਾਫੀ ਕੀਤੀ ਜਾਵੇ।