ਪੁਲਿਸ ਵੱਲੋ 40 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਸਮੇਤ 1 ਕਾਬੂ - ਪੁਲਿਸ ਵੱਲੋ 40 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ
🎬 Watch Now: Feature Video
ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਅਧੀਂਨ ਪੈਂਦੇ ਥਾਣਾ ਬਿਆਸ ਦੀ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਰਾਸ਼ਟਰੀ ਰਾਜ ਮਾਰਗ 'ਤੇ ਨਾਕੇਬੰਦੀ ਦੌਰਾਨ ਭਾਰੀ ਮਾਤਰਾ ਵਿੱਚ ਚੰਡੀਗੜ੍ਹ ਮਾਰਕਾ ਸ਼ਰਾਬ ਸਣੇ ਇੱਕ ਕਥਿਤ ਆਰੋਪੀ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਇਸ ਗੱਲਬਾਤ ਦੌਰਾਨ ਡੀ.ਐਸ.ਪੀ ਬਾਬਾ ਬਕਾਲਾ ਸਾਹਿਬ ਹਰਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਐਸ.ਐਚ.ਓ ਬਿਆਸ ਇੰਸਪੈਕਟਰ ਬਲਕਾਰ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ ਸੁਭਾਸ਼ ਚੰਦਰ ਵਲੋਂ ਖੂਫੀਆ ਸੂਚਨਾ ਦੇ ਅਧਾਰ 'ਤੇ ਦਰਿਆ ਬਿਆਸ ਨੇੜੇ ਨਾਕੇਬੰਦੀ ਕੀਤੀ ਗਈ।