ਵਾਲਮੀਕੀ ਤੀਰਥ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ - Bhagwant Mann reached Balmiki Temple in amritsar
🎬 Watch Now: Feature Video
ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਦੇ ਨਜ਼ਦੀਕ ਸਥਿਤ ਵਾਲਮੀਕੀ ਤੀਰਥ ਨਤਮਸਤਕ ਹੋਣ ਲਈ ਪਹੁੰਚੇ, ਜਿੱਥੇ ਉਨ੍ਹਾਂ ਦਾ ਸਵਾਗਤ ਕਰਨ ਵਾਸਤੇ ਵਾਲਮੀਕੀ ਸਮਾਜ ਦੇ ਆਗੂ ਮੌਜੂਦ ਸਨ। ਉੱਥੇ ਹੀ ਵਾਲਮੀਕੀ ਸਮਾਜ ਦੇ ਲੋਕਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਪਣੀਆਂ ਮੁਸ਼ਕਲਾਂ ਨੂੰ ਲੈ ਕੇ ਇਕ ਮੰਗ ਪੱਤਰ ਵੀ ਦਿੱਤਾ ਗਿਆ। ਉਥੇ ਹੀ ਭਗਵੰਤ ਸਿੰਘ ਮਾਨ ਵੱਲੋਂ ਪੱਤਰਕਾਰਾਂ ਤੋਂ ਦੂਰੀ ਬਣਾਈ ਰੱਖੀ। ਵਾਲਮੀਕੀ ਸਮਾਜ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਭਗਵੰਤ ਸਿੰਘ ਮਾਨ ਦਾ ਇਥੇ ਪਹੁੰਚਣ 'ਤੇ ਧੰਨਵਾਦ ਕਰਦੇ ਹਨ ਅਤੇ ਇਸ ਮੰਦਿਰ ਦੇ ਵਿੱਚ ਕਈ ਮੁਸ਼ਕਲਾਂ ਹਨ, ਇਸ ਲਈ ਉਨ੍ਹਾਂ ਵੱਲੋਂ ਉਨ੍ਹਾਂ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ ਹੈ, ਉਨ੍ਹਾਂ ਨੇ ਕਿਹਾ ਕਿ ਸਾਨੂੰ ਆਸ ਹੈ ਕਿ ਇਸ ਦੀ ਜਲਦ ਤੋਂ ਜਲਦ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ।