ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਦਾ ਮਨਾਇਆ ਸ਼ਹੀਦੀ ਦਿਹਾੜਾ - ਗੁਰਦੁਆਰਾ ਝੰਡਾ ਬੁੰਗਾ ਸਾਹਿਬ
🎬 Watch Now: Feature Video
ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਵਿਕਰਮਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਸਨ। ਸਮਾਗਮ ਦੌਰਾਨ ਸ਼ਹੀਦ ਭਾਈ ਸਤਵੰਤ ਸਿੰਘ ਦੇ ਭਰਾ ਭਾਈ ਵਰਿਆਮ ਸਿੰਘ ਅਤੇ ਭਤੀਜ ਭਾਈ ਬਲਤੇਜ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਸਾਂਝੇ ਤੌਰ ’ਤੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।