ਪ੍ਰਸ਼ਾਸਨਿਕ ਅਧਿਕਾਰੀਆਂ ਦੀ ਕਮੀ ਨੂੰ ਲੈ ਕੇ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਸੰਕੇਤਕ ਧਰਨਾ - Bharatiya Kisan Union Ekta Ugrahan
🎬 Watch Now: Feature Video
ਸਗੰਰੂਰ ਦੇ ਹਲਕਾ ਲਹਿਰਾਗਾਗਾ ਦੇ ਤਹਿਸੀਲ ਕੰਪਲੈਕਸ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਕਮੀ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਾਰਾਂ ਵਜੇ ਤੋਂ ਲੈ ਕੇ ਦੋ ਵਜੇ ਤੱਕ ਦਾ ਰੋਡ ਜਾਮ ਕਰਕੇ ਸੰਕੇਤਕ ਧਰਨਾ ਦਿੱਤਾ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਸ਼ੌਰ ਦੀ ਅਗਵਾਈ ਹੇਠ ਇਹ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਲਹਿਰਾਗਾਗਾ ਵਿਖੇ ਚਾਲੀ ਪਿੰਡਾਂ ਵਿੱਚ ਘੱਟ ਗਿਣਤੀ ਵਿੱਚ ਪਟਵਾਰੀ ਹੋਣ ਕਰਕੇ ਲੋਕਾਂ ਨੂੰ ਬਹੁਤੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਉਨ੍ਹਾਂ ਨੇ ਕਿਹਾ ਹੈ ਕਿ ਇਹ ਉਨ੍ਹਾਂ ਵੱਲੋਂ ਸਿਰਫ਼ ਸੰਕੇਤਕ ਧਰਨਾ ਸੀ ਜੇਕਰ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਵੱਡਾ ਸੰਘਰਸ਼ ਵੀ ਕੀਤਾ ਜਾਵੇਗਾ।