ਕਿਸਾਨਾਂ ਵੱਲੋ ਪੰਜਾਬ ਸਰਕਾਰ ਨੂੰ ਧਰਨਿਆਂ ਦੀ ਚਿਤਾਵਨੀ - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੱਦੇ 'ਤੇ ਭਦੌੜ ਵਿਖੇ ਮੀਟਿੰਗ
🎬 Watch Now: Feature Video
ਬਰਨਾਲਾ: ਭਦੌੜ ਦੇ ਗੁਰਦੁਆਰਾ ਪਾਤਸ਼ਾਹੀ ਦਸਵੀਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਲੋਕ ਮੋਰਚਾ ਪੰਜਾਬ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਦੌੜ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਤੂੰ ਜੋ ਕਿਸਾਨਾਂ ਦੁਆਰਾ ਮੰਗਾਂ ਮੰਗੀਆਂ ਗਈਆਂ ਸਨ, ਉਨ੍ਹਾਂ ਮੰਗਾਂ ਮੰਨਣ ਦਾ ਅਲਟੀਮੇਟਮ 17 ਮਈ ਦਿੱਤਾ ਗਿਆ ਹੈ ਤੇ ਜੇਕਰ ਕਿਸਾਨਾਂ ਦੀਆਂ ਮੰਗਾਂ ਭਗਵੰਤ ਮਾਨ ਦੀ ਸਰਕਾਰ ਨਹੀਂ ਮੰਗਦੀ ਤਾਂ 17 ਮਈ ਤੋਂ ਬਾਅਦ ਦਿੱਲੀ ਧਰਨਿਆਂ ਦੀ ਤਰਜ਼ 'ਤੇ ਪੰਜਾਬ ਦੇ ਸਾਰੇ ਪਿੰਡਾਂ ਸ਼ਹਿਰਾਂ ਵਿੱਚ ਟਰਾਲੀਆਂ ਭਰ ਕੇ ਚੰਡੀਗੜ੍ਹ ਵਿੱਚ ਅਣਮਿੱਥੇ ਸਮੇਂ ਲਈ ਧਰਨੇ ਦਿੱਤੇ ਜਾਣਗੇ।