ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਕੀਤਾ SSP ਦਫ਼ਤਰ ਦਾ ਘਿਰਾਓ
🎬 Watch Now: Feature Video
ਬਠਿੰਡਾ: ਬੀਤੇ ਦਿਨੀਂ ਰਾਜਪੁਰਾ ਵਿਖੇ ਕਿਸਾਨਾਂ ਵੱਲੋਂ ਭਾਜਪਾ ਆਗੂ 'ਤੇ ਹਮਲਾ ਕੀਤਾ ਗਿਆ ਸੀ। ਇਸ ਸਬੰਧੀ ਭਾਜਪਾ ਵਰਕਰਾਂ ਵੱਲੋਂ ਬਠਿੰਡਾ ਐਸਐਸਪੀ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ। ਜਦੋਂ ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਤੇ ਕਿਸਾਨਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਇਸ ਦਾ ਵਿਰੋਧ ਕੀਤਾ। ਬੀਕੇਯੂ ਉਗਰਾਹਾਂ ਦੇ ਮੈਂਬਰਾਂ ਵੱਲੋਂ ਐਸਐਸਪੀ ਦਫ਼ਤਰ ਦਾ ਘਿਰਾਓ ਕਰ ਲਿਆ ਤੇ ਭਾਜਪਾ ਵਰਕਰਾਂ ਨੂੰ ਬਾਹਰ ਨਹੀਂ ਨਿਕਲਣ ਦਿੱਤਾ ਗਿਆ। ਕਿਸਾਨਾਂ ਤੇ ਕਿਸਾਨ ਆਗੂਆਂ ਨੇ ਕਿਹਾ ਲੋਕਾਂ ਤੇ ਕਿਸਾਨਾਂ ਵੱਲੋਂ ਵਾਰ-ਵਾਰ ਮਨ੍ਹਾਂ ਕੀਤੇ ਜਾਣ ਦੇ ਬਾਵਜੂਦ ਭਾਜਪਾ ਵਰਕਰਾਂ ਵੱਲੋਂ ਪ੍ਰੈਸ ਕਾਨਫਰੰਸ ਤੇ ਕਿਸਾਨੀ ਧਰਨੀਆਂ 'ਚ ਸ਼ਮੂਲੀਅਤ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਭਾਜਪਾ ਆਗੂ ਕਹਿੰਦੇ ਹਨ ਕਿ ਪ੍ਰਦਰਸ਼ਨ ਕਰਨਾ ਤੇ ਪ੍ਰੈਸ ਕਾਨਫਰੰਸ ਕਰਨਾ ਉਨ੍ਹਾਂ ਦਾ ਹੱਕ ਹੈ।