ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਝਾ ਕਰਨ ਪਹੁੰਚੇ ਬਿਕਰਮ ਮਜੀਠੀਆ - sidhu murder detail
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-16188175-956-16188175-1661351038794.jpg)
ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਜਿੱਥੇ ਸਿਆਸੀ ਅਤੇ ਸਿੱਧੂ ਨੂੰ ਚਾਹੁਣ ਵਾਲੇ ਲਗਾਤਾਰ ਸਿੱਧੂ ਦੇ ਪਰਿਵਾਰ ਨਾਲ ਦੁਖ ਸਾਂਝਾ ਕਰ ਰਹੇ ਹਨ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਵੱਲੋਂ ਪਿੰਡ ਮੂਸਾ ਪਹੁੰਚ ਸਿਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਜੀਠੀਆ ਨੇ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਆਏ ਹਨ। ਜੇਲ੍ਹ ਵਿਚ ਰਾਜੋਆਣਾ ਸਾਹਿਬ ਅਤੇ ਉਹ ਸਿੱਧੂ ਦੀ ਮੌਤ ਕਾਰਨ ਕਾਫੀ ਦੁਖੀ ਰਹੇ ਹਨ। ਅੱਜ ਉਨਾਂ ਆਪਣੀ ਅਤੇ ਰਾਜੋਆਣਾ ਸਾਬ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਸਰਕਾਰ ਤੋਂ ਪਰਿਵਾਰ ਜਿੱਥੇ ਇਨਸਾਫ ਦੀ ਮੰਗ ਕਰ ਰਿਹਾ, ਉੱਥੇ ਸਰਕਾਰ ਨੂੰ ਵੀ ਹਾਈਕੋਰਟ ਵੱਲੋਂ ਝਾੜ ਲਗਾਈ ਹੈ ਅਤੇ ਸਾਰੀ ਸੁਰੱਖਿਆ ਨੂੰ ਵਾਪਸ ਕੀਤਾ ਹੈ। ਮਜੀਠੀਆ ਨੇ ਕਿਹਾ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਕਿਸ ਨੇ ਵਾਪਸ ਕੀਤੀ ਸੀ, ਉਸ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਤਾਂ ਵਾਪਸ ਹੋ ਗਈ ਪਰ ਅੱਜ ਸਿੱਧੂ ਮੂਸੇਵਾਲਾ ਵਾਪਸ ਨਹੀ ਆਏਗਾ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਇਨਸਾਫ ਦੁਆਉਣ ਲਈ ਸ਼੍ਰੋਮਣੀ ਅਕਾਲੀ ਦਲ ਹਰ ਤਰ੍ਹਾਂ ਦਾ ਸਹਿਯੋਗ ਦੇਵੇਗਾ।