ਬਿਕਮਰ ਮਜੀਠੀਆ ਨੇ ਬੀਜ ਘੁਟਾਲੇ ਦੀ ਜਾਂਚ ਲਈ ਡੀਸੀ ਨੂੰ ਸੌਂਪਿਆ ਮੰਗ ਪੱਤਰ
🎬 Watch Now: Feature Video
ਅੰਮ੍ਰਿਤਸਰ: ਪਿਛਲੇ ਦਿਨੀਂ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੇ ਬੀਜ ਘੁਟਾਲੇ ਦਾ ਪਰਦਾਫਾਸ਼ ਕਰਦਿਆਂ ਗੁਰਦਾਸਪੁਰ ਵਿੱਚ ਚੱਲ ਰਹੀ ਇੱਕ ਬੀਜ ਫੈਕਟਰੀ 'ਤੇ ਦੋਸ਼ ਲਾਇਆ ਕਿ ਫੈਕਟਰੀ ਵਿੱਚ ਨਕਲੀ ਬੀਜ ਵੇਚੇ ਜਾ ਰਹੇ ਸਨ। ਇਸ ਦੇ ਨਾਲ ਹੀ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਿਰੁੱਧ ਦੋਸ਼ ਲਾਏ ਤੇ ਭੜਾਸ ਕੱਢੀ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਅਕਾਲੀਆਂ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਬੀਜ ਘੁਟਾਲੇ ਦੀ ਜਾਂਚ ਲਈ ਮੰਗ ਪੱਤਰ ਸੌਂਪੇ। ਉੱਥੇ ਹੀ ਉਨ੍ਹਾਂ ਨੇ ਘੁਟਾਲੇ ਦੀ ਜਾਂਚ ਦੀ ਮੰਗ ਕਰਦਿਆਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਤੇ ਕੇਸ ਦੀ ਜਾਂਚ ਕਰਨ ਦੀ ਮੰਗ ਦਿੱਤੀ।