ਸੰਗਰੂਰ ਜ਼ਿਮਨੀ ਚੋਣ 2022: ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਪੁੱਤ ਵੱਲੋਂ ਜਿੱਤ ਦਾ ਦਾਅਵਾ - Kewal Singh Dhillons son claims victory
🎬 Watch Now: Feature Video

ਬਰਨਾਲਾ: ਲੋਕ ਸਭਾ ਹਲਕਾ ਸੰਗਰੂਰ ਦੀਆਂ ਜ਼ਿਮਨੀ ਚੋਣਾਂ ਨੂੰ ਲੈਕੇ ਅੱਜ ਵੋਟਿੰਗ ਸਵੇਰੇ ਅੱਠ ਵਜੇ ਤੋਂ ਸ਼ੁਰੂ ਹੋ ਗਈ ਹੈ। ਜਿਸ ਨੂੰ ਲੈਕੇ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਦੇ ਹਨ ਤਾਂ ਉਮੀਦਵਾਰਾਂ ਵਲੋਂ ਵੀ ਆਪਣੀ ਵੋਟ ਭੁਗਤਾਈ ਜਾ ਰਹੀ ਹੈ। ਸੰਗਰੂਰ ਲੋਕ ਸਭਾ ਹਲਕੇ ਤੋਂ ਬੀਜੇਪੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਪੁੱਤ ਕਰਨਇੰਦਰ ਸਿੰਘ ਢਿੱਲੋਂ ਵੱਲੋਂ ਜ਼ਿਮਨੀ ਚੋਣ ਵਿੱਚ ਜਿੱਤ ਦਾ ਦਾਅਵਾ ਕੀਤਾ ਗਿਆ ਹੈ। ਕਰਨਇੰਦਰ ਢਿੱਲੋਂ ਨੇ ਕਿਹਾ ਕਿ ਆਪ ਸਰਕਾਰ ਬੁਰੀ ਤਰ੍ਹਾਂ ਨਾਲ ਹਰ ਫ਼ਰੰਟ 'ਤੇ ਫ਼ੇਲ੍ਹ ਹੈ। ਪੰਜਾਬ ਨੂੰ ਜੇਕਰ ਮੁੜ ਪੈਰਾਂ ਸਿਰ ਖੜਾ ਕਰਨਾ ਹੈ ਤਾਂ ਬੀਜੇਪੀ ਨੂੰ ਜਿਤਾਉਣਾ ਲਾਜ਼ਮੀ ਹੈ।