ਤਿੰਨ ਰੋਜ਼ਾ ਕੈਂਪ ਤੋਂ ਪਹਿਲਾਂ ਥਾਂ-ਥਾਂ ਲੱਗੀਆਂ ਭਾਜਪਾ ਦੀਆਂ ਝੰਡੀਆਂ ਲਾਹੀਆਂ, ਭਾਜਪਾ ਵਰਕਰਾਂ ਚ ਰੋਸ - ਭਾਜਪਾ ਦੀਆਂ ਝੰਡੀਆਂ ਲਾਹੀਆਂ
🎬 Watch Now: Feature Video
ਬਠਿੰਡਾ: ਜ਼ਿਲ੍ਹੇ ’ਚ ਭਾਜਪਾ ਵੱਲੋਂ ਤਿੰਨ ਰੋਜ਼ਾ ਕੈਂਪ ਦਾ ਆਯੋਜਨ ਕੀਤਾ ਗਿਆ ਹੈ ਪਰ ਇਸ ਕੈਂਪ ਤੇ ਲੱਗਣ ਤੋਂ ਪਹਿਲਾਂ ਹੀ ਸ਼ਹਿਰ ਵਿਚ ਜਗ੍ਹਾ ਜਗ੍ਹਾ ਲਗਾਈਆਂ ਗਈਆਂ ਭਾਜਪਾ ਦੀਆਂ ਝੰਡੀਆਂ ਨੂੰ ਕੁਝ ਨੌਜਵਾਨਾਂ ਨੇ ਉਤਾਰ ਦਿੱਤਾ ਗਿਆ। ਜਿਸ ਕਾਰਨ ਭਾਜਪਾ ਵਰਕਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਭਾਜਪਾ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਸ਼ਹਿਰ ਵਿੱਚ ਤਿੰਨ ਰੋਜ਼ਾ ਕੈਂਪ ਤੋਂ ਪਹਿਲਾਂ ਭਾਜਪਾ ਦੀਆਂ ਝੰਡੀਆਂ ਲਗਾਈਆਂ ਗਈਆਂ ਸੀ ਪਰ ਦੇਰ ਸ਼ਾਮ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਦੱਸਣ ਵਾਲੇ ਕੁਝ ਨੌਜਵਾਨਾਂ ਵੱਲੋਂ ਇਹ ਝੰਡੀਆਂ ਉਤਾਰ ਕੇ ਸੜਕ ਉੱਪਰ ਖਿਲਾਰ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਸ਼ਹਿਰ ਦਾ ਮਾਹੌਲ ਖ਼ਰਾਬ ਕਰ ਰਹੇ ਹਨ ਇਸ ਮੌਕੇ ਉਨ੍ਹਾਂ ਵੱਲੋਂ ਪੀਸੀਆਰ ਨੂੰ ਵੀ ਇਸ ਘਟਨਾ ਸਬੰਧੀ ਸੂਚਿਤ ਕੀਤਾ ਗਿਆ ਅਤੇ ਝੰਡੀਆਂ ਉਤਾਰਨ ਵਾਲੇ ਨੌਜਵਾਨਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਗਈ।