ਸ਼ਹੀਦਾਂ ਦੇ ਦਿਖਾਏ ਆਦਰਸ਼ਾਂ 'ਤੇ ਚੱਲਦੀ ਹੈ ਭਾਜਪਾ: ਸਰੀਨ
🎬 Watch Now: Feature Video
ਚੰਡੀਗੜ੍ਹ: ਆਮ ਆਦਮੀ ਪਾਰਟੀ ਵਲੋਂ ਭਾਜਪਾ 'ਤੇ ਇਲਜ਼ਾਮ ਲਗਾਉਂਦੇ ਕਿਹਾ ਗਿਆ ਸੀ ਕਿ ਕਰਨਾਟਕ ਦੀ ਭਾਜਪਾ ਸਰਕਾਰ ਵਲੋਂ ਦਸਵੀਂ ਜਮਾਤ ਦੇ ਸਿਲੇਬਸ ਵਿਚੋਂ ਭਗਤ ਸਿੰਘ ਨੂੰ ਹਟਾ ਕੇ ਆਰ.ਐਸ.ਐਸ. ਸੰਸਥਾਪਕ ਕੇ.ਐਸ. ਹੇਡਗੇਵਾਰ ਨੂੰ ਸ਼ਾਮਲ ਕੀਤਾ ਗਿਆ ਹੈ। ਜਿਸ 'ਚ ਆਪ ਵਲੋਂ ਭਾਜਪਾ 'ਤੇ ਸ਼ਹੀਦਾਂ ਦਾ ਅਪਮਾਨ ਕਰਨ ਦੇ ਇਲਜ਼ਾਮ ਕਰਨ ਦੇ ਦੋਸ਼ ਲਗਾਏ ਸੀ। ਇਸ 'ਤੇ ਭਾਜਪਾ ਆਗੂ ਅਨਿਲ ਸਰੀਨ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਆਪ ਝੂਠ ਦੀ ਰਾਜਨੀਤੀ ਕਰ ਰਹੀ ਹੈ ਅਤੇ ਜੋ ਇਲਜ਼ਾਮ ਲਗਾਏ ਹਨ ਉਹ ਬਿਲਕੁਲ ਗਲਤ ਹਨ। ਉਨ੍ਹਾਂ ਕਿਹਾ ਕਿ ਆਪ ਵਲੋਂ ਬਿਨਾਂ ਕੁਝ ਪੜਤਾਲ ਕੀਤੇ ਇਹ ਦੋਸ਼ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਆਪ ਵਲੋਂ ਜੋ ਵਾਅਦੇ ਕੀਤੇ ਗਏ ਸੀ ਉਹ ਪੂਰੇ ਨਹੀਂ ਕੀਤੇ ਅਤੇ ਲੋਕਾਂ ਦਾ ਧਿਆਨ ਭਟਕਾਉਣ ਲਈ ਅਜਿਹੇ ਬੇਮਤਲਬ ਬਿਆਨ ਜਾਰੀ ਕੀਤੇ ਜਾ ਰਹੇ ਹਨ।