CM ਮਾਨ ਦੇ ਭ੍ਰਿਸ਼ਟ ਲੀਡਰਾਂ ਖ਼ਿਲਾਫ਼ ਕਾਰਵਾਈ ਦੇ ਬਿਆਨ ’ਤੇ ਭਾਜਪਾ ਆਗੂ ਵੇਰਕਾ ਦਾ ਤੰਜ਼ - BJP leader Dr Raj Kumar Verka hit out at CM Bhagwant Mann
🎬 Watch Now: Feature Video
ਅੰਮ੍ਰਿਤਸਰ: ਭਾਜਪਾ ਆਗੂ ਡਾ: ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਹੀ ਕਿਹਾ ਹੈ ਕਿ ਪਹਿਲਾਂ ਵੀ ਉਨ੍ਹਾਂ ਦੇ ਮੰਤਰੀਆਂ ਅਤੇ ਵਿਧਾਇਕਾਂ 'ਤੇ ਇਲਜ਼ਾਮ ਲੱਗੇ ਹਨ ਅਤੇ ਉਹ ਜੇਲ੍ਹ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਪ ਪਾਰਟੀ ਦੇ ਆਗੂਆਂ ਦੀ ਲੰਬੀ ਲਿਸਟ ਹੈ ਜਿਹੜੀ ਆਉਣ ਵਾਲੇ ਸਮੇਂ ’ਤੇ ਜਨਤਕ ਹੋਵੇਗੀ। ਉਨ੍ਹਾਂ ਕਿਹਾ ਕਿ ਕਾਰਵਾਈ ਹੋਣੀ ਚਾਹੀਦੀ ਹੈ ਕਿਸੇ ਵੀ ਹੋਰ ਪਾਰਟੀ ਵਿੱਚ ਫੜੇ ਜਾਣ ਵਾਲਿਆਂ ਖ਼ਿਲਾਫ਼ ਭਾਵੇਂ ਉਹ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਣ, ਲੋਕਾਂ ਖ਼ਿਲਾਫ਼ ਕਾਰਵਾਈ ਕਰਨ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਮਨੀਸ਼ ਸਿਸੋਦੀਆ ’ਤੇ ਵੀ ਖਤਰੇ ਦੇ ਬੱਦਲ ਮੰਡਰਾ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਭ੍ਰਿਸ਼ਟ ਲੋਕਾਂ ’ਤੇ ਕਾਰਵਾਈ ਕਰਨ ਦੀ ਗੱਲ ਕਰਦੇ ਹਨ ਪਰ ਸਭ ਤੋਂ ਜਿਆਦਾ ਭ੍ਰਿਸ਼ਟ ਲੋਕ ਆਮ ਆਦਮੀ ਪਾਰਟੀ ਵਿੱਚ ਹੀ ਹਨ।