SYL ਦੇ ਮੁੱਦੇ ਉੱਤੇ ਬੀਜੇਪੀ ਆਗੂ ਵੇਰਕਾ ਨੇ ਸੀਐੱਮ ਮਾਨ ਨੂੰ ਸੁਣਾਈਆਂ ਖਰੀਆਂ ਖਰੀਆਂ - haryana issue of SYL
🎬 Watch Now: Feature Video

ਅੰਮ੍ਰਿਤਸਰ ਵਿੱਚ ਭਾਜਪਾ ਆਗੂ ਡਾਕਟਰ ਰਾਜਕੁਮਾਰ ਵੇਰਕਾ ਨੇ ਐੱਸਵਾਈਐੱਲ ਦੇ ਮੁੱਦੇ ਉੱਤੇ ਆਮ ਆਦਮੀ ਪਾਰਟੀ ਨੂੰ ਘੇਰਿਆ। ਉਨ੍ਹਾਂ ਨੇ ਕਿਹਾ ਕਿ ਐੱਸਵਾਈਐੱਲ ਦੇ ਮੁੱਦੇ ਉੱਤੇ ਭਾਰਤੀ ਜਨਤਾ ਪਾਰਟੀ ਦਾ ਸਿੱਧਾ ਸਟੈਂਡ ਹੈ। ਉਹ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਦੇ ਰਹਿਣਗੇ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਫਰਜ਼ ਬਣਦਾ ਹੈ ਕਿ ਉਹ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਪੰਜਾਬ ਦੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਹਰਿਆਣਾ ਦੇ ਸਾਹਮਣੇ ਰੱਖਣ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪੰਜਾਬ ਸਰਕਾਰ ਇਸ ਦਾ ਹੱਲ ਸਹੀ ਤਰ੍ਹਾਂ ਨਹੀਂ ਕਰਦੀ ਤਾਂ ਇਹੀ ਸਮਝਿਆ ਜਾਵੇਗਾ ਕਿ ਇਹ ਕੇਜਰੀਵਾਲ ਦੇ ਇਸ਼ਾਰੇ ਉੱਤੇ ਕੀਤਾ ਜਾ ਰਿਹਾ ਹੈ। ਸੀਐੱਮ ਭਗਵੰਤ ਮਾਨ ਹਰਿਆਣਾ ਵਿੱਚ ਹੋਣ ਵਾਲੇ ਚੋਣਾਂ ਨੂੰ ਮੁੱਖ ਰੱਖਦੇ ਹੋਏ ਕਮਜ਼ੋਰ ਕੇਸ ਸਾਹਮਣੇ ਪੇਸ਼ ਕਰ ਰਿਹਾ ਹੈ। ਪਰ ਪੰਜਾਬ ਇਹ ਸਭ ਕੁਝ ਵੇਖ ਰਿਹਾ ਹੈ।