ਭਾਜਪਾ ਆਗੂਆਂ ਨੇ ਰਵਨੀਤ ਬਿੱਟੂ ਖਿਲਾਫ਼ ਐਸਪੀਡੀ ਨੂੰ ਦਿੱਤਾ ਮੰਗ ਪੱਤਰ - ਪੰਜਾਬ ਪੁਲਿਸ
🎬 Watch Now: Feature Video
ਹੁਸ਼ਿਆਰਪੁਰ: ਬੀਤੇ ਦਿਨੀਂ ਲੁਧਿਆਣਾ ਤੋਂ ਸਾਂਸਦ ਰਵਨੀਤ ਬਿੱਟੂ ਵੱਲੋਂ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਹੋਏ ਹਮਲੇ ਨੂੰ ਲੈ ਕੇ ਦਿੱਤੇ ਬਿਆਨ ਦੀ ਨਿੰਦਾ ਕਰਦਿਆਂ ਹੁਸ਼ਿਆਰਪੁਰ ਵਿੱਖੇ ਭਾਜਪਾ ਆਗੂਆਂ ਨੇ ਰਵਨੀਤ ਬਿੱਟੂ ਵਿਰੁੱਧ ਮਾਮਲਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਐਸਪੀਡੀ ਨੂੰ ਮੰਗ ਪੱਤਰ ਦਿੱਤਾ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸਾਬਕਾ ਮੰਤਰੀ ਤੀਕਸ਼ਣ ਸੂਦ ਨੇ ਕਿਹਾ ਕਿ ਜਦੋਂ ਤੋਂ ਸੂਬੇ 'ਚ ਕਾਂਗਰਸ ਸਰਕਾਰ ਸੱਤਾ 'ਚ ਆਈ ਹੈ, ਉਦੋਂ ਤੋਂ ਹੀ ਪੰਜਾਬ ਵਿੱਚ ਅਮਨ ਕਾਨੂੰਨ ਦੇ ਨਾਂਅ ਦੀ ਕੋਈ ਵੀ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ 'ਚ ਦਿਨ ਪ੍ਰਤੀ ਦਿਨ ਲਗਾਤਾਰ ਅਪਰਾਧਿਕ ਅਤੇ ਖੌਫਨਾਕ ਘਟਨਾਵਾਂ 'ਚ ਇਜ਼ਾਫਾ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਹੋਏ ਹਮਲੇ ਨੂੰ ਲੈ ਕੇ ਲੁਧਿਆਣਾ ਤੋਂ ਸਾਂਸਦ ਰਵਨੀਤ ਬਿੱਟੂ ਵੱਲੋਂ ਜੋ ਬਿਆਨ ਦਿੱਤਾ ਗਿਆ ਹੈ, ਉਹ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਵਾਲਾ ਹੈ। ਇਸ ਲਈ ਪੰਜਾਬ ਪੁਲਿਸ ਨੂੰ ਰਵਨੀਤ ਵਿੱਚ 'ਤੇ ਮਾਮਲਾ ਦਰਜ਼ ਕਰਕੇ ਉਸ ਨੂੰ ਗ੍ਰਿਫਤਾਰ ਕਰਨਾ ਚਾਹੀਦਾ ਹੈ।