ਭਾਜਪਾ ਮਹਿਲਾ ਮੋਰਚਾ ਨੇ ਡੀਸੀ ਰਾਹੀਂ ਪੰਜਾਬ ਸਰਕਾਰ ਨੂੰ ਭੇਜਿਆਂ ਚੂੜੀਆਂ - ਭਾਜਪਾ ਦੇ ਵਿਧਾਇਕ ਅਰੁਣ ਨਾਰੰਗ
🎬 Watch Now: Feature Video
ਗੁਰਦਾਸਪੁਰ: ਕੁੱਝ ਦਿਨ ਪਹਿਲਾਂ ਮਲੋਟ ਵਿੱਚ ਭਾਜਪਾ ਦੇ ਵਿਧਾਇਕ ਅਰੁਣ ਨਾਰੰਗ 'ਤੇ ਹੋਏ ਜਾਨਲੇਵਾ ਹਮਲੇ ਦੇ ਵਿਰੋਧ ਵਿੱਚ ਭਾਜਪਾ ਮਹਿਲਾ ਮੋਰਚਾ ਨੇ ਗੁਰਦਾਸਪੁਰ ਦੇ ਡੀਸੀ ਦਫ਼ਤਰ ਅੱਗੇ ਰੋਸ਼ ਪ੍ਰਦਰਸ਼ਨ ਕੀਤਾ ਤੇ ਡੀਸੀ ਗੁਰਦਾਸਪੁਰ ਰਾਹੀਂ ਪੰਜਾਬ ਸਰਕਾਰ ਨੂੰ ਚੂੜੀਆਂ ਭੇਜੀਆਂ। ਇਸ ਸਬੰਧੀ ਭਾਜਪਾ ਮਹਿਲਾ ਮੋਰਚਾ ਗੁਰਦਾਸਪੁਰ ਦੀ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਕੌਰ ਨੇ ਕਿਹਾ ਕਿ ਵਿਧਾਇਕ ਅਰੁਣ ਨਾਰੰਗ ਉੱਪਰ ਕਾਂਗਰਸ ਸਰਕਾਰ ਵੱਲੋਂ ਹਮਲਾ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਚੁੱਕੀ ਹੈ, ਇਸ ਲਈ ਕੈਪਟਨ ਸਰਕਾਰ ਚੂੜੀਆਂ ਪਾ ਕੇ ਘਰ ਬੈਠ ਜਾਵੇ ਜੇਕਰ ਉਹ ਵਿਧਾਇਕਾਂ ਦੀ ਰੱਖਿਆ ਨਹੀਂ ਕਰ ਸਕਦੀ।