ਕਨ੍ਹਈਆ ਲਾਲ ਦੇ ਕਤਲ ਦੇ ਵਿਰੋਧ ’ਚ ਭਾਜਪਾ ਵੱਲੋਂ ਰੋਸ ਮਾਰਚ - Kanhaiya Lal murder
🎬 Watch Now: Feature Video
ਅੰਮ੍ਰਿਤਸਰ: ਰਾਜਸਥਾਨ ਵਿੱਚ ਕਨ੍ਹਈਆ ਲਾਲ ਦੇ ਕਤਲ ਦਾ ਮਾਮਲਾ ਭਖਦਾ ਜਾ ਰਿਹਾ ਹੈ। ਪੂਰੇ ਦੇਸ਼ ਵਿੱਚ ਕਾਤਲਾਂ ਖਿਲਾਫ਼ ਰੋਸ ਮੁਜ਼ਾਹਰੇ ਹੋ ਰਹੇ ਹਨ। ਅੰਮ੍ਰਿਤਸਰ ਵਿਖੇ ਭਾਜਪਾ ਵੱਲੋਂ ਇਸ ਹੋਏ ਕਤਲ ਦਾ ਵਿਰੋਧ ਕੀਤਾ ਗਿਆ ਹੈ। ਭਾਜਪਾ ਆਗੂਆਂ ਤੇ ਵਰਕਰਾਂ ਵੱਲੋਂ ਜੰਮਕੇ ਕਾਤਲਾਂ ਖ਼ਿਲਾਫ਼ ਭੜਾਸ ਕੱਢੀ ਗਈ ਅਤੇ ਸਖ਼ਤ ਸਜ਼ਾ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਦੇਸ਼ ਦੇ ਪ੍ਰਧਾਨ ਮੰਤਰੀ ਦੇ ਹੁੰਦੇ ਅਜਿਹੇ ਮਾੜੇ ਅਨਸਰ ਕਦੇ ਵੀ ਆਪਣੇ ਮਨਸੂਬਿਆਂ ਵਿੱਚ ਸਫਲ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਇਸ ਦੇਸ਼ ਵਿੱਚ ਕਾਨੂੰਨ ਦਾ ਰਾਜ ਚੱਲਦਾ ਹੈ। ਉਨ੍ਹਾਂ ਮੁਲਜ਼ਮਾਂ ਖਿਲਾਫ਼ ਸਖ਼ਤ ਸਜ਼ਾ ਦੀ ਮੰਗ ਕੀਤੀ ਹੈ।