ਭਾਜਪਾ ਨੇ ਮਾਨਸਾ ਕਚਿਹਰੀ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ - ਬੀਜੇਪੀ ਵੱਲੋਂ ਰੋਸ ਪ੍ਰਦਰਸ਼ਨ
🎬 Watch Now: Feature Video
ਮਾਨਸਾ: ਆਮ ਆਦਮੀ ਪਾਰਟੀ (Aam Aadmi Party) ਦਾ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਵਿਰੋਧੀਆਂ ਵਿੱਚ ਗੁੱਸਾ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਮਾਨਸਾ ਵਿੱਚ ਡਿਪਟੀ ਪੁਲਿਸ ਕਮਿਸ਼ਨਰ ਦੇ ਦਫ਼ਤਰ (Office of the Deputy Commissioner of Police) ਬਾਹਰ ਬੀਜੇਪੀ ਵੱਲੋਂ ਰੋਸ ਪ੍ਰਦਰਸ਼ਨ (BJP protests) ਕੀਤਾ ਗਿਆ ਹੈ। ਇਸ ਮੌਕੇ ਬੀਜੇਪੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ (Government of Punjab) ਨੇ ਚੋਣਾਂ ਤੋਂ ਪਹਿਲਾਂ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਾ ਤਾਂ ਪੰਜਾਬ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਰਹੀ ਹੈ ਅਤੇ ਨਾ ਹੀ ਸੂਬੇ ਅੰਦਰ ਨਸ਼ੇ ਦੀ ਸਪਲਾਈ ਨੂੰ ਕੋਈ ਰੋਕ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਵੀ ਪੂਰੇ ਨਹੀਂ ਕੀਤੇ।