ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਬਜਟ ਨੂੰ ਕਿਹਾ ਊਠ ਦੇ ਮੂੰਹ 'ਚ ਜੀਰਾ
🎬 Watch Now: Feature Video
ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਸ਼ੁੱਕਰਵਾਰ ਨੂੰ ਆਪਣਾ ਤੀਸਰਾ ਮੁਕੰਮਲ ਬਜਟ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਪੇਸ਼ ਕੀਤਾ। ਇਸ ਬਜਟ ਨੂੰ ਲੈ ਕੇ ਜਿੱਥੇ ਸਥਾਨਕ ਲੋਕਾਂ ਨੇ ਆਪਣੀ ਅਲੱਗ-ਅਲੱਗ ਪ੍ਰਤੀਕਿਰਿਆਵਾਂ ਦਿੱਤੀਆਂ, ਉੱਥੇ ਇਸ ਬਜਟ ਦੇ ਸਬੰਧ ਵਿੱਚ ਜਦੋਂ ਪੰਜਾਬ ਦੇ ਭਾਜਪਾ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਬਜਟ ਬਹੁਤ ਹੀ ਨਿਰਾਸ਼ਾਜਨਕ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਦੇਸ਼ ਦੀ ਕੈਪਟਨ ਸਰਕਾਰ ਹਰ ਮੋਰਚੇ 'ਤੇ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਸਰਕਾਰ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਖਿਲਵਾੜ ਕਰ ਰਹੀ ਹੈ। ਕੈਪਟਨ ਸਰਕਾਰ ਤੋਂ ਹਰ ਵਰਗ ਦੀ ਜਨਤਾ ਨਿਰਾਸ਼ ਹੈ।