ਭਾਜਪਾ ਯੁਵਾ ਮੋਰਚਾ ਵੱਲੋਂ ਓਪਨ ਦਸਵੀਂ ਦੇ ਨਤੀਜੇ ਨਾ ਕੱਢਣ 'ਤੇ ਡੀਸੀ ਨੂੰ ਸੌਪਿਆਂ ਮੰਗ ਪੱਤਰ

🎬 Watch Now: Feature Video

thumbnail
ਫਿਰੋਜ਼ਪੁਰ: ਭਾਜਪਾ ਯੁਵਾ ਮੋਰਚਾ ਦੇ ਆਗੂਆਂ ਵੱਲੋਂ ਓਪਨ ਦਸਵੀਂ ਦੇ ਵਿਦਿਆਰਥੀਆਂ ਦੇ ਨਤੀਜੇ ਨਾ ਕੱਢਣ 'ਤੇ ਫਿਰੋਜ਼ਪੁਰ ਦੇ ਡੀਸੀ ਸਾਹਿਬ ਨੂੰ ਮੰਗ ਪੱਤਰ ਸੌਪਿਆ ਗਿਆ। ਇਸ ਮੌਕੇ ਭਾਜਪਾ ਯੁਵਾ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਪੰਜਾਬ ਯੁਵਾ ਮੋਰਚਾ ਦੇ ਪ੍ਰਧਾਨ ਭਾਨੂੰ ਪ੍ਰਤਾਪ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਓਪਨ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਨਤੀਜੇ ਨਾ ਕੱਢਣ ਕਰਕੇ ਉਨ੍ਹਾਂ ਵਿੱਚ ਰੋਸ ਵੇਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਤੇ ਪ੍ਰਾਈਵੇਟ ਸਕੂਲਾਂ ਦੇ ਨਤੀਜੇ ਕੱਢ ਦਿੱਤੇ ਗਏ ਹਨ ਤੇ ਬੱਚਿਆਂ ਨੂੰ ਪ੍ਰਮੋਟ ਕਰ ਦਿੱਤਾ ਗਿਆ ਹੈ, ਪਰ ਜੋ ਵਿਦਿਆਰਥੀ ਮਜ਼ਦੂਰੀ ਕਰਨ ਦੇ ਨਾਲ ਪੜ੍ਹਾਈ ਕਰਦੇ ਹਨ, ਉਨ੍ਹਾਂ ਦੇ ਨਤੀਜੇ ਨਹੀਂ ਕੱਢੇ ਗਏ। ਉਨ੍ਹਾਂ ਕਿਹਾ ਕਿ ਓਪਨ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਨਤੀਜੇ ਕੱਢ ਕੇ ਉਨ੍ਹਾਂ ਨੂੰ ਪ੍ਰਮੋਟ ਕੀਤਾ ਜਾਵੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.