ਮੋਦੀ ਸਰਕਾਰ ਦੇ 8 ਸਾਲ ਪੂਰੇ ਹੋਣ ’ਤੇ ਭਾਜਪਾ ਯੁਵਾ ਮੋਰਚਾ ਵੱਲੋਂ ਮੋਟਰਸਾਇਕਲ ਰੈਲੀ - completion of eight years of Modi government
🎬 Watch Now: Feature Video
ਬਠਿੰਡਾ: ਕੇਂਦਰ ਵਿੱਚ ਮੋਦੀ ਸਰਕਾਰ ਵੱਲੋਂ ਅੱਠ ਸਾਲ ਦਾ ਕਾਰਜਕਾਲ ਪੂਰਾ ਕਰਨ ’ਤੇ ਯੁਵਾ ਮੋਰਚਾ ਭਾਜਪਾ ਵੱਲੋਂ ਬਠਿੰਡਾ ਸ਼ਹਿਰ ਵਿੱਚ ਮੋਟਰਸਾਈਕਲ ਰੈਲੀ ਕੱਢੀ ਗਈ। ਇਹ ਰੈਲੀ ਸ਼ਹੀਦ ਭਗਤ ਸਿੰਘ ਚੌਕ ਤੋਂ ਸ਼ੁਰੂ ਹੋਈ ਜਿਸ ਦੀ ਅਗਵਾਈ ਭਾਜਪਾ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਅਤੇ ਯੁਵਾ ਮੋਰਚਾ ਦੇ ਪ੍ਰਧਾਨ ਸੰਦੀਪ ਅੱਗਰਵਾਲ ਵੱਲੋਂ ਕੀਤੀ ਜਾ ਰਹੀ ਸੀ। ਇਸ ਮੌਕੇ ਸੁਖਪਾਲ ਸਿੰਘ ਸਰਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਵੀ ਨੀਤੀਆਂ ਲਿਆਂਦੀਆਂ ਜਾ ਰਹੀਆਂ ਹਨ ਉਸ ਤੋਂ ਹਰ ਵਰਗ ਖੁਸ਼ ਹੈ ਅਤੇ ਇਨ੍ਹਾਂ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਭਾਜਪਾ ਵਰਕਰਾਂ ਵੱਲੋਂ ਦਿਨ ਰਾਤ ਇਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਠ ਸਾਲ ਦਾ ਕਾਰਜਕਾਲ ਪੂਰਾ ਹੋਣ ’ਤੇ ਭਾਜਪਾ ਵਰਕਰਾਂ ਵੱਲੋਂ ਸ਼ਹਿਰ ਵਿੱਚ ਮੋਟਰਸਾਇਕਲ ਰੈਲੀ ਕਰ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਕੇਂਦਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ