ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਸਿਹਤਮੰਦ ਹੋ ਕੇ ਘਰ ਪਰਤੇ - ਬਠਿੰਡਾ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-11113567-thumbnail-3x2-ddd.jpg)
ਬਠਿੰਡਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਜੋ ਕਿ ਕੋਰੋਨਾ ਦੀ ਚਪੇਟ ਵਿੱਚ ਆ ਗਏ ਸਨ। ਉਨ੍ਹਾਂ ਨੂੰ ਸ਼ਹਿਰ ਦੇ ਨਿੱਜੀ ਹਸਪਤਾਲ ਵਿੱਚ 17 ਮਾਰਚ ਨੂੰ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ। ਜੋਗਿੰਦਰ ਸਿੰਘ ਉਗਰਾਹਾਂ ਨੂੰ ਹਸਪਤਾਲ ਪ੍ਰਬੰਧਕਾਂ ਵੱਲੋਂ ਡਿਸਚਾਰਜ ਕਰ ਦਿੱਤਾ ਗਿਆ, ਕਿ ਉਹ ਹੁਣ ਪਹਿਲਾਂ ਵਾਂਗ ਸਿਹਤਮੰਦ ਹੋ ਚੁੱਕੇ ਹਨ। ਜੇਗਿੰਦਰ ਸਿੰਘ ਨੇ ਹਸਪਤਾਲ ਦੇ ਸਾਰੇ ਹੀ ਸਟਾਫ ਦਾ ਧੰਨਵਾਦ ਕੀਤਾ। ਇਸ ਮੌਕੋ ਡਾਕਟਰ ਨੇ ਕਿਹਾ ਕਿ ਜੋਗਿੰਦਰ ਸਿੰਘ ਦੀ ਸਿਹਤ ਵਿੱਚ ਕਾਫੀ ਸੁਧਾਰ ਹੋ ਚੁੱਕਾ ਹੈ, ਜਿਸ ਕਰਕੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।