ਬੀਕੇਯੂ ਉਗਰਾਹਾਂ ਦੀ ਪਾਣੀ ਬਚਾਓ,ਵਾਤਾਵਰਣ ਬਚਾਓ ਮੁਹਿੰਮ ਹੋਈ ਸਮਾਪਤ - ਜਾਗ੍ਰਤੀ ਮੁਹਿੰਮ ਨੂੰ ਸੰਬੋਧਨ ਕਰਦਿਆਂ ਬੀਕੇਯੂ ਉਗਰਾਹਾਂ
🎬 Watch Now: Feature Video
ਮਾਨਸਾ: ਪੰਜਾਬ ਦੇ ਦਰਿਆਵਾਂ 'ਚ ਸੀਵਰੇਜ਼ ਦਾ ਗੰਦਾ ਪਾਣੀ ਸੁੱਟਿਆ ਜਾ ਰਿਹਾ। ਬੀਕੇਯੂ ਉਗਰਾਹਾਂ ਵੱਲੋਂ ਪਾਣੀ ਬਚਾਓ, ਵਾਤਾਵਰਣ ਬਚਾਓ, ਮੁਹਿੰਮ ਦੇ ਤਹਿਤ ਬੀਕੇਯੂ ਉਗਰਾਹਾਂ ਵੱਲੋਂ ਮਾਨਸਾ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਜਾਗ੍ਰਤੀ ਮੁਹਿੰਮ ਸ਼ੁਰੂ ਕੀਤੀ ਗਈ। ਪਿੰਡ ਭੈਣੀਬਾਘਾ ਵਿਖੇ ਜਾਗ੍ਰਤੀ ਮੁਹਿੰਮ ਨੂੰ ਸੰਬੋਧਨ ਕਰਦਿਆਂ ਬੀਕੇਯੂ ਉਗਰਾਹਾਂ ਦੇ ਜਿਲ੍ਹਾਂ ਪ੍ਰਧਾਨ ਰਾਮ ਸਿੰਘ ਭੈਣੀਬਾਘਾ, ਜਗਦੇਵ ਸਿੰਘ ਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੂਰੇ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿੱਚ ਵਾਟਰ ਵਰਕਸਾਂ ਜਾਂ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਉੱਪਰ ਪਿਛਲੀ 6 ਜੂਨ ਤੋਂ ਧਰਨੇ ਲਗਾਏ ਗਏ ਹਨ, ਜਿਸ ਦਾ ਆਖਰੀ ਦਿਨ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਨੀਵੇਂ ਹੋ ਰਹੇ ਪੱਧਰ ਦਾ ਦੋਸ਼ ਸਰਕਾਰ ਵੱਲੋਂ ਕਿਸਾਨਾਂ ਦੇ ਸਿਰ ਲਗਾਇਆ ਜਾ ਰਿਹਾ ਹੈ।