ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਖੂਨਦਾਨ ਕੈਂਪ ਦਾ ਕੀਤਾ ਆਯੋਜਨ - ਬਾਬਾ ਕੁੰਦਨ ਸਿੰਘ ਨਾਨਕਸਰ ਇੰਟਰਨੈਸ਼ਨਲ ਚੈਰੀਟੇਬਲ ਟਰੱਸਟ
🎬 Watch Now: Feature Video
ਮੋਹਾਲੀ/ਕੁਰਾਲੀ: ਰਿਆਤ-ਬਾਹਰਾ ਯੂਨੀਵਰਸਿਟੀ ਵੱਲੋਂ ਦੇਸ਼ ਦੇ ਅਮਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ 90ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਇੱਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਖੂਨਦਾਨ ਕੈਂਪ ਰੈੱਡ ਕ੍ਰਾਸ ਯੂਨਿਟ, ਬਾਬਾ ਕੁੰਦਨ ਸਿੰਘ ਨਾਨਕਸਰ ਇੰਟਰਨੈਸ਼ਨਲ ਚੈਰੀਟੇਬਲ ਟਰੱਸਟ ਚੰਡੀਗੜ੍ਹ ਅਤੇ ਯੂਨੀਵਰਸਿਟੀ ਐਨਐਸਐਸ ਵਿੰਗ ਦੇ ਸਹਿਯੋਗ ਨਾਲ ਰਾਸ਼ਟਰੀ ਏਕੀਕ੍ਰਿਤ ਫੋਰਮ ਆਫ਼ ਆਰਟਿਸਟਸ ਐਂਡ ਐਕਟੀਵਿਸਟਸ ਸੰਵੇਦਨਾ ਦੇ ਬੈਨਰ ਹੇਠ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਸਿਹਤ ਅਤੇ ਪਰਿਵਾਰ ਭਲਾਈ ਕੈਬਿਨੇਟ ਮੰਤਰ ਸਰਦਾਰ ਬਲਬੀਰ ਸਿੰਘ ਸਿੱਧੂ ਨੇ ਕੀਤਾ। ਪੱਤਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਹਰ ਸਾਲ ਸਾਡੇ ਦੇਸ਼ ਨੂੰ 5 ਕਰੋੜ ਯੂਨਿਟ ਖੂਨ ਦੀ ਲੋੜ ਹੁੰਦੀ ਹੈ, ਜਦਕਿ ਉਪਲਬਧਤਾ ਸਿਰਫ 2.5 ਕਰੋੜ ਯੂਨਿਟ ਹੈ।