ਡਾਕਟਰ ਦੀ ਨਹਿਰ ’ਚੋਂ ਤੈਰਦੀ ਲਾਸ਼ ਮਿਲੀ - Sultanwind canal of Amritsar
🎬 Watch Now: Feature Video
ਅੰਮ੍ਰਿਤਸਰ: ਜ਼ਿਲ੍ਹੇ ਦੇ ਮਕਬੂਲਪੁਰਾ ਥਾਣੇ ਦੇ ਅਧੀਨ ਆਉਂਦੇ ਸੁਲਤਾਨਵਿੰਡ ਨਹਿਰ ਵਿੱਚੋਂ ਇੱਕ ਡਾਕਟਰ ਦੀ ਲਾਸ਼ ਬਰਾਮਦ ਹੋਈ ਹੈ। ਕੁਝ ਦਿਨ ਪਹਿਲਾਂ ਸ਼ਖ਼ਸ ਦੇ ਲਾਪਤਾ ਹੋਣ ਦੀ ਸੂਚਨਾ ਪਰਿਵਾਰ ਨੇ ਪੁਲਿਸ ਨੂੰ ਦਿੱਤੀ ਸੀ ਜਿਸ ਤੋਂ ਬਾਅਦ ਪੁਲਿਸ ਵੱਲੋਂ ਡਾਕਟਰ ਦੀ ਭਾਲ ਕੀਤੀ ਜਾ ਰਹੀ ਸੀ। ਹੁਣ ਡਾਕਟਰ ਦੀ ਨਹਿਰ ਵਿੱਚੋਂ ਤੈਰਦੀ ਲਾਸ਼ ਮਿਲੀ ਹੈ। ਇਸ ਦੀ ਜਾਣਕਾਰੀ ਇੱਕ ਸਕਿਓਰਿਟੀ ਗਾਰਡ ਵੱਲੋਂ ਦਿੱਤੀ ਗਈ ਹੈ। ਓਧਰ ਘਟਨਾ ਸਥਾਨ ਉੱਪਰ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈਕੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।