ਭੇਦਭਰੇ ਹਾਲਾਤਾਂ ’ਚ ਮਹਿਲਾ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ ! - ਮਹਿਲਾ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ
🎬 Watch Now: Feature Video
ਜਲੰਧਰ: ਫਗਵਾੜਾ ਵਿਖੇ ਇੱਕ ਮਹਿਲਾ ਵੱਲੋਂ ਭੇਦ ਭਰੇ ਹਲਾਤਾ ਵਿੱਚ ਘਰ ਵਿੱਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਮਹਿਲਾ ਦੀ ਪਹਿਚਾਣ ਭੁਪਿੰਦਰ ਕੌਰ ਪਤਨੀ ਜਤਿੰਦਰ ਕੁਮਾਰ ਵਾਸੀ ਪਿੰਡ ਖਾਟੀ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਸਬ ਇੰਸਪੈਕਟਰ ਕਮਲਜੀਤ ਸਿੰਘ ਨੇ ਦੱਸਿਆ ਕਿ ਉਨਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਖਾਟੀ ਵਿਖੇ ਇੱਕ ਮਹਿਲਾ ਨੇ ਘਰ ਵਿੱਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਉਨਾਂ ਕਿਹਾ ਕਿ ਇਸ ਤੋਂ ਬਾਅਦ ਉਨਾਂ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਤੇ ਸਾਰੀ ਜਾਣਕਾਰੀ ਹਾਸਿਲ ਕੀਤੀ। ਉਨਾਂ ਕਿਹਾ ਕਿ ਮ੍ਰਿਤਕ ਮਹਿਲਾ ਨੇ ਫਾਹਾ ਕਿਉਂ ਲਿਆ ਫਿਲਹਾਲ ਇਸ ਬਾਰੇ ਸਹੀ ਜਾਣਕਾਰੀ ਤਾਂ ਅਜੇ ਤੱਕ ਨਹੀ ਮਿਲੀ ਪਰ ਪੁਲਿਸ ਵੱਲੋਂ ਜਾਂਚ ਕਰ ਖੁਦਕੁਸ਼ੀ ਦੇ ਕਾਰਨ ਦਾ ਪਤਾ ਲਗਾਇਆ ਜਾ ਰਿਹਾ ਹੈ।