ਵਰਕਿੰਗ ਕਮੇਟੀ ਦਾ ਮੈਂਬਰ ਬਣਨ 'ਤੇ ਸੁਖਬੀਰ ਬਾਦਲ ਦਾ ਕੀਤਾ ਧੰਨਵਾਦ - ਪੰਜਾਬ ਮੰਗਦਾ ਜੁਆਬ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-11098332-thumbnail-3x2-bsdfhb.jpg)
ਅੰਮ੍ਰਿਤਸਰ: ਪੰਜਾਬ ਮੰਗਦਾ ਜੁਆਬ ਤਹਿਤ 1 ਅਪ੍ਰੈਲ ਨੂੰ ਅਜਨਾਲਾ ਵਿੱਚ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਦੀ ਅਗਵਾਈ ਹੇਠ ਹੋ ਰਹੀ ਰੈਲੀ ਨੂੰ ਲੈ ਕੇ ਪਿੰਡ ਗੁਰਾਲਾ ਵਿਖੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਬੋਨੀ ਨੂੰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਵਰਕਿੰਗ ਕਮੇਟੀ ਦਾ ਮੈਂਬਰ ਬਨਣ 'ਤੇ ਅਕਾਲੀ ਵਰਕਰਾਂ ਵੱਲੋਂ ਸਨਮਾਨਤ ਕੀਤਾ ਗਿਆ। ਬੋਨੀ ਅਜਨਾਲਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਲਕੇ ਪੱਧਰ 'ਤੇ ਪੰਜਾਬ ਮੰਗਦਾ ਜੁਆਬ ਤਹਿਤ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਬੋਨੀ ਨੇ ਵਰਕਿੰਗ ਕਮੇਟੀ ਦਾ ਮੈਂਬਰ ਬਣਨ 'ਤੇ ਸੁਖਬੀਰ ਬਾਦਲ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ।