ਨੌਜਵਾਨਾਂ ਦੀ ਅਸੀਮ ਊਰਜਾ ਨੂੰ ਸਕਾਰਾਤਮਕ ਦਿਸ਼ਾ ਦੇਣ ਲਈ ਕਿਤਾਬਾਂ ਅਤੇ ਖੇਡਾਂ ਲਾਜ਼ਮੀ - give a positive direction to the boundless energy
🎬 Watch Now: Feature Video
ਜਲੰਧਰ: ਜਲੰਧਰ ਦੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਤੂਰ ਨੇ ਅੱਜ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਲਈ ਪੜ੍ਹਨ ਅਤੇ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।ਪੁਲਿਸ ਕਮਿਸ਼ਨਰ ਨੇ ਉੱਘੇ ਲੇਖਕ ਅਤੇ ਐਡਵੋਕੇਟ ਸ੍ਰੀ ਹਰਪ੍ਰੀਤ ਸੰਧੂ ਵੱਲੋਂ ਵਿਸ਼ਵ ਪੁਸਤਕ ਦਿਵਸ 2022 ਦੇ ਮੌਕੇ 'ਤੇ ਤਿਆਰ ਕੀਤੀ ਤਸਵੀਰ ਨੂੰ ਲਾਂਚ ਕਰਦਿਆਂ ਕਿਹਾ ਕਿ ਕਿਤਾਬਾਂ ਅਤੇ ਖੇਡਾਂ ਮਨੁੱਖ ਦੇ ਸਭ ਤੋਂ ਚੰਗੇ ਦੋਸਤ ਹਨ ਕਿਉਂਕਿ ਦੋਵੇਂ ਉਹਨਾਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਸਿਹਤਮੰਦ ਜੀਵਨ ਲਈ ਖੇਡਾਂ ਦੀ ਲੋੜ ਹੈ ਉਥੇ ਕਿਤਾਬਾਂ ਪੜ੍ਹਨ ਦੀ ਆਦਤ ਮਨੁੱਖ ਨੂੰ ਬਹੁਤ ਸਾਰਾ ਗਿਆਨ ਪ੍ਰਦਾਨ ਕਰਦੀ ਹੈ ਜੋ ਕਿ ਉਸ ਦੇ ਸਰਵਪੱਖੀ ਵਿਕਾਸ ਲਈ ਜ਼ਰੂਰੀ ਹੈ। ਸ੍ਰੀ ਤੂਰ ਨੇ ਕਿਹਾ ਕਿ ਇਹ ਦੋਵੇਂ ਚੀਜ਼ਾਂ ਜਿੱਥੇ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖਣ ਵਿੱਚ ਵੱਡੀ ਭੂਮਿਕਾ ਨਿਭਾ ਸਕਦੀਆਂ ਹਨ ਉੱਥੇ ਹੀ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ 'ਚ ਵੀ ਅਹਿਮ ਭੂਮਿਕਾ ਨਿਭਾਅ ਸਕਦੀ ਹੈ।