ਸਰਕਾਰ ਦੇ ਦਾਅਵੇ ਖੋਖਲੇ BRTS ਪ੍ਰਾਜੈਕਟ ਬਣਿਆ ਨਸ਼ੇੜੀਆਂ ਦਾ ਅੱਡਾ - amritsar latest news
🎬 Watch Now: Feature Video

ਸੂਬੇ ਭਰ ਵਿੱਚ ਨਸ਼ੇ ਦੇ ਕਾਰਨ ਕਈ ਘਰ ਤਬਾਹ ਹੋ ਗਏ ਹਨ। ਪਰ ਪ੍ਰਸ਼ਾਸਨ ਅਜੇ ਵੀ ਸੁੱਤਾ ਹੋਇਆ ਨਜ਼ਰ ਆ ਰਿਹਾ ਹੈ। ਅੰਮ੍ਰਿਤਸਰ ਵਿਖੇ ਬੀਆਰਟੀਸੀ ਪ੍ਰਾਜੈਕਟ ਨਸ਼ੇੜੀਆਂ ਦਾ ਅੱਡਾ ਬਣ ਚੁੱਕਿਆ ਹੈ। ਪਰ ਪ੍ਰਸ਼ਾਸਨ ਨੂੰ ਇਸ ਸਬੰਧੀ ਜਾਣਕਾਰੀ ਨਹੀਂ ਹੈ। ਦੱਸ ਦਈਏ ਕਿ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂ ਸਰਬਜੀਤ ਸਿੰਘ ਹੈਰੀ ਨੇ ਦੇਰ ਰਾਤ 11 ਵਜੇ ਦੇ ਕਰੀਬ ਨਸ਼ੇੜੀਆਂ ਨੂੰ ਰੰਗੇ ਹੱਥੀ ਫੜਿਆ। ਇਸ ਸਬੰਧੀ ਉਨ੍ਹਾਂ ਨੇ ਵੀਡੀਓ ਵੀ ਸਾਂਝੀ ਕੀਤੀ ਜਿਸ ਵਿੱਚ ਨਸ਼ੇੜੀ ਨੌਜਵਾਨ ਨਸ਼ੇ ਦੇ ਟੀਕੇ ਲਗਾ ਰਹੇ ਸੀ। ਉਨ੍ਹਾਂ ਕਿਹਾ ਕਿ ਸਾਡੀ ਨੌਜਵਾਨ ਪੀੜੀ ਨਸ਼ੇ ਦੇ ਦਲਦਲ ਵਿੱਚ ਫਸਦੀ ਜਾ ਰਹੀ ਹੈ। ਇਸਦੇ ਉਲਟ ਸਰਕਾਰਾਂ ਵੱਲੋਂ ਵੱਡੇ ਵੱਡੇ ਦਾਅਵੇ ਕਰਦੀ ਹੈ ਕਿ ਉਨ੍ਹਾਂ ਵੱਲੋਂ ਨਸ਼ਾ ਖਤਮ ਕਰ ਦਿੱਤਾ ਗਿਆ ਹੈ।