ਗੁਰਦਾਸਪੁਰ 'ਚ ਬਸਪਾ ਅਤੇ ਅਕਾਲੀ ਦਲ ਵੱਲੋਂ ਰਵਨੀਤ ਬਿੱਟੂ ਦਾ ਵਿਰੋਧ - ਐਸਸੀ ਕਮਿਸ਼ਨ
🎬 Watch Now: Feature Video
ਗੁਰਦਾਸਪੁਰ: ਪੰਜਾਬ ਭਰ ਵਿੱਚ ਰਵਨੀਤ ਬਿੱਟੂ ਦੇ ਵਿਵਾਦਿਤ ਬਿਆਨ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਗੁਰਦਾਸਪੁਰ ਵਿੱਚ ਬਸਪਾ (BSP) ਅਤੇ ਅਕਾਲੀ ਦਲ (Akali Dal) ਵੱਲੋਂ ਐਸਐਸਪੀ ਨੂੰ ਬਿੱਟੂ ਖਿਲਾਫ਼ ਕਾਰਵਾਈ ਕਰਨ ਲਈ ਮੰਗ ਪੱਤਰ ਦਿੱਤਾ ਜਾ ਰਿਹਾ ਹੈ। ਇਸ ਮੌਕੇ ਅਕਾਲੀ ਆਗੂ ਗੁਰਬਚਨ ਸਿੰਘ ਬੱਬੇਹਾਲੀ ਦਾ ਕਹਿਣਾ ਹੈ ਕਿ ਰਵਨੀਤ ਬਿੱਟੂ ਨੇ ਦਲਿਤ ਭਾਈਚਾਰੇ ਖਿਲਾਫ਼ ਜਿਹੜੀ ਸ਼ਬਦਾਵਲੀ ਵਰਤੀ ਹੈ ਉਹ ਬਹੁਤ ਨਿੰਦਣਯੋਗ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਐਸਸੀ ਕਮਿਸ਼ਨ ਤੋਂ ਕਾਰਵਾਈ ਦੀ ਮੰਗ ਕਰਦੇ ਹਾਂ। ਉਹਨਾਂ ਕਿਹਾ ਕਿ ਦਲਿਤ ਭਾਈਚਾਰੇ ਖਿਲਾਫ ਬੋਲਣ ਦਾ ਖਮਿਆਜ਼ਾ ਪੂਰੀ ਕਾਂਗਰਸ ਪਾਰਟੀ ਨੂੰ ਭੁਗਤਣਾ ਪਵੇਗਾ।