ਭੱਦੀ ਸ਼ਬਦਾਵਲੀ ਵਰਤਣ 'ਤੇ ਬਸਪਾ ਨੇ ਸਾਬਕਾ ਵਿਧਾਇਕ ਦਾ ਸੜਿਆ ਪੁਤਲਾ - Sarpanch
🎬 Watch Now: Feature Video

ਮਾਨਸਾ: ਪਿਛਲੇ ਦਿਨੀਂ ਸਰਦੂਲਗੜ੍ਹ ਦੇ ਸਾਬਕਾ ਕਾਂਗਰਸੀ ਵਿਧਾਇਕ ਅਤੇ ਇੱਕ ਸਰਪੰਚ (Sarpanch)ਦੇ ਵਿਚਕਾਰ ਹੋਈ ਵਾਇਰਲ ਆਡੀਓ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਵੱਲੋਂ ਮਾਨਸਾ ਕਚਹਿਰੀ ਦੇ ਬਾਹਰ ਸਾਬਕਾ ਵਿਧਾਇਕ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਾਬਕਾ ਵਿਧਾਇਕ ਦਲਿਤ ਸਮਾਜ ਤੋਂ ਮੁਆਫੀ ਮੰਗੇ ਜਾਂ ਫਿਰ ਪ੍ਰਸ਼ਾਸਨ ਉਨ੍ਹਾਂ ਤੇ ਬਣਦੀ ਕਾਰਵਾਈ ਕਰੇ।ਪ੍ਰਦਰਸ਼ਨਕਾਰੀਆ ਨੇ ਕਿਹਾ ਜੇਕਰ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸਾਬਕਾ ਵਿਧਾਇਕ (Former MLA)ਦੇ ਘਰ ਦਾ ਘਿਰਾਓ ਕੀਤਾ ਜਾਵੇਗਾ।ਬਸਪਾ ਆਗੂ ਭੁਪਿੰਦਰ ਸਿੰਘ ਬੀਰਬਲ ਦਾ ਕਹਿਣਾ ਹੈ ਕਿ ਸਾਬਕਾ ਵਿਧਾਇਕ ਵੱਲੋਂ ਸਰਪੰਚ ਦੇ ਨਾਲ ਗੱਲਬਾਤ ਦੌਰਾਨ ਦਲਿਤ ਸਮਾਜ ਦੇ ਖਿਲਾਫ਼ ਭੱਦੀ ਸ਼ਬਦਾਵਲੀ ਵਰਤੀ ਗਈ ਹੈ।ਜਿਸ ਨੂੰ ਲੈ ਕੇ ਦਲਿਤ ਸਮਾਜ ਵਿਚ ਭਾਰੀ ਰੋਸ ਹੈ।