ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ, ਪਾਰਟੀ ਵੱਲੋਂ ਸਰਕਾਰ ਦੀ ਧੱਕੇਸ਼ਾਹੀ ਖਿਲਾਫ ਚੁੱਕੀ ਜਾ ਰਹੀ ਆਵਾਜ਼ - ਐਸਸੀ ਅਤੇ ਬੀਸੀ ਨੂੰ ਨਾਲਾਇਕ ਵਰਗ ਕਰਾਰ
🎬 Watch Now: Feature Video
ਫਤਿਹਗੜ੍ਹ ਸਾਹਿਬ ਵਿੱਚ ਪੰਥ ਰਤਨ ਸਿੰਘ ਸਭਾ ਲਹਿਰ ਦੇ ਮੋਢੀ ਗਿਆਨੀ ਦਿੱਤ ਸਿੰਘ ਜੀ ਦੀ ਬਰਸੀ ਬਹੁਜਨ ਸਮਾਜ ਪਾਰਟੀ ਵੱਲੋਂ ਸੂਬਾ ਪੱਧਰ 'ਤੇ ਗਿਆਨੀ ਦਿੱਤ ਸਿੰਘ ਲਾਇਬਰੇਰੀ ਨੇੜੇ ਰੇਲਵੇ ਫਾਟਕ ਫ਼ਤਹਿਗੜ੍ਹ ਸਾਹਿਬ ਵਿਖੇ ਮਨਾਈ ਗਈ। ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਬੋਲਦਿਆਂ ਸੂਬਾ ਪ੍ਰਧਾਨ ਬਹੁਜਨ ਸਮਾਜ ਪਾਰਟੀ ਜਸਬੀਰ ਸਿੰਘ ਗੜ੍ਹੀ ਨੇ ਕਿਹਾ ਕਿ ਜਿੱਥੇ ਪਾਰਟੀ ਵੱਲੋਂ ਸਰਕਾਰ ਦੀ ਧੱਕੇਸ਼ਾਹੀ ਦੇ ਖਿਲਾਫ ਆਵਾਜ਼ ਉਠਾਈ ਜਾ ਰਹੀ ਹੈ। ਉੱਥੇ ਕਾਂਗਰਸ ਪਾਰਟੀ ਵੱਲੋਂ ਹਾਰੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹਾਰ ਦਾ ਕਾਰਨ ਕਾਂਗਰਸ ਹਾਈ ਕਮਾਂਡ ਵੱਲੋਂ ਦਲਿਤ ਵਰਗ ਨੂੰ ਪੈਰਾਂ ਦੀਆਂ ਜੁੱਤੀਆਂ 'ਤੇ ਸਿਰਾਂ ਤੇ ਬਿਠਾਉਣ ਵਰਗੇ ਸ਼ਬਦ ਵਰਤਨ ਅਤੇ ਦੂਜਾ (Jasvir singh garhi at fatehgarh sahib) ਆਮ ਆਦਮੀ ਪਾਰਟੀ ਵੱਲੋਂ ਮਾਣਯੋਗ ਹਾਈਕੋਰਟ ਵਿਚ 178 ਲਾਅ ਅਫ਼ਸਰਾਂ ਦੀਆਂ ਅਸਾਮੀਆਂ ਲਈ ਰਿੱਟ ਪਟੀਸ਼ਨ ਦਾਇਰ ਕਰਕੇ ਐਸਸੀ ਅਤੇ ਬੀਸੀ ਨੂੰ ਨਾਲਾਇਕ ਵਰਗ ਕਰਾਰ ਦੇਣ ਦੇ ਖਿਲਾਫ ਪੰਜਾਬ ਭਰ ਵਿੱਚ ਰੋਸ ਪ੍ਰੋਗਰਾਮ ਉਲੀਕੇ ਗਏ ਹਨ।