ਬੀਐਸਪੀ ਵਰਕਰਾਂ ਨੇ ਹੁਸ਼ਿਆਰਪੁਰ ਪ੍ਰਸ਼ਾਸਨ ਦੇ ਖ਼ਿਲਾਫ ਕੀਤੀ ਪ੍ਰੈੱਸ ਕਾਨਫਰੰਸ - ਬੀਐਸਪੀ ਵਰਕਰਾਂ ਨੇ ਕੀਤੀ ਪ੍ਰੈੱਸ ਕਾਨਫਰੰਸ
🎬 Watch Now: Feature Video
ਹੁਸ਼ਿਆਰਪੁਰ: ਬਹੁਜਨ ਸਮਾਜ ਪਾਰਟੀ ਦੇ ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਖ਼ਿਲਾਫ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਪੁਲਿਸ ਜ਼ਿਲ੍ਹੇ 'ਚ ਦਲਿਤ ਸਮਾਜ ਉੱਤੇ ਹੋ ਰਹੇ ਅੱਤਿਆਚਾਰਾਂ ਅਤੇ ਧੱਕੇਸ਼ਾਹੀ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ। ਬੀਐਸਪੀ ਆਗੂਆਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਪਿਛਲੇ ਦਿਨੀਂ ਪਾਰਟੀ ਆਗੂ ਨਰਿੰਦਰ ਸਿੰਘ ਖਨੌੜਾ ਦੇ ਘਰ 'ਤੇ ਕੁੱਝ ਕਾਂਗਰਸੀ ਵਿਅਕਤੀਆਂ ਵੱਲੋਂ ਹਮਲਾ ਕਰਕੇ ਪਰਿਵਾਰ ਦੇ ਚਾਰ ਪੰਜ ਮੈਂਬਰਾਂ ਨੂੰ ਗੰਭੀਰ ਰੂਪ ਚ ਜ਼ਖ਼ਮੀ ਕਰ ਦਿੱਤਾ ਗਿਆ ਸੀ। ਉਕਤ ਮਾਮਲੇ ਨੂੰ ਲੈ ਕੇ ਉਹ ਜ਼ਿਲ੍ਹਾ ਪੁਲਿਸ ਮੁਖੀ ਹੁਸ਼ਿਆਰਪੁਰ ਨਾਲ ਵੀ ਮੁਲਾਕਾਤ ਕਰ ਚੁੱਕੇ ਹਨ, ਪਰ ਅਫ਼ਸੋਸ ਦੀ ਗੱਲ ਹੈ ਕਿ ਪੁਲਿਸ ਵੱਲੋਂ ਉਕਤ ਦੋਸ਼ੀਆਂ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ।
TAGGED:
BSP workers press conference