ਬੁਢਲਾਡਾ: ਸ਼ਹਿਰ ਦੇ 'ਚ ਪੁਲਿਸ ਨੇ ਕੱਢਿਆ ਗਿਆ ਫਲੈਗ ਮਾਰਚ
🎬 Watch Now: Feature Video
ਬੁਢਲਾਡਾ: ਪੁਲਿਸ (Police) ਵੱਲੋਂ ਅਮਨ ਸ਼ਾਂਤੀ ਬਣਾਏ ਰੱਖਣ ਦੇ ਲਈ ਸ਼ਹਿਰ ਦੇ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਐੱਸ.ਪੀ. ਸਤਨਾਮ ਸਿੰਘ ਅਤੇ ਡੀ.ਐੱਸ.ਪੀ. ਪ੍ਰਭਜੋਤ ਕੌਰ ਦੀ ਅਗਵਾਈ ਵਿੱਚ ਕੀਤਾ ਗਿਆ। ਇਸ ਮੌਕੇ ਭਾਰੀ ਪੁਲਿਸ ਫੋਰਸ ਵੀ ਤਾਇਨਾਤ ਗਈ। ਡੀ.ਐੱਸ.ਪੀ. ਪ੍ਰਭਜੋਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ, ਕਿ ਆਉਣ ਵਾਲੇ ਦਿਨਾਂ ਦੇ ਵਿੱਚ ਕੁਝ ਖ਼ਾਸ ਈਵੈਂਟ ਆ ਰਹੇ ਹਨ। ਇਸ ਤੋਂ ਇਲਾਵਾ ਸ਼ਹਿਰ ਦੇ ਵਿੱਚ ਅਮਨ ਸ਼ਾਂਤੀ ਬਣਾਏ ਰੱਖਣ ਦੇ ਲਈ ਪੁਲਿਸ ਵੱਲੋਂ ਐੱਸ.ਐੱਸ.ਪੀ. ਡਾ. ਨਰਿੰਦਰ ਭਾਰਗਵ ਦੇ ਆਦੇਸ਼ ਅਨੁਸਾਰ ਫਲੈਗ ਮਾਰਚ ਕੀਤਾ ਗਿਆ ਹੈ। ਤਾਂ ਜੋ ਸ਼ਹਿਰ ਵਾਸੀਆਂ ਵੱਲੋਂ ਇਸ ਸ਼ਾਂਤੀ ਦੇ ਮਾਹੌਲ ਵਿੱਚ ਪੂਰਾ ਸਾਥ ਦਿੱਤਾ ਜਾ ਸਕੇ।