ਪਟਿਆਲਾ ਵਿੱਚ ਸੁਨੀਲ ਜਾਖੜ ਦਾ ਸਾੜਿਆ ਪੁਤਲਾ - ਸੁਨੀਲ ਜਾਖੜ ਦਾ ਪੁਤਲਾ ਫੂਕ ਕੇ ਰੋਸ ਪ੍ਰਗਟ
🎬 Watch Now: Feature Video
ਪਟਿਆਲਾ:: ਸੁਨੀਲ ਜਾਖੜ ਨੇ ਪੰਜਾਬ ਦੇ ਪੂਰਵ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਾਰੇ ਬੋਲੇ ਬੋਲ ਉਨ੍ਹਾਂ ਦੀਆਂ ਮੁਸ਼ਕਲਾਂ ਦਿਨ-ਬ-ਦਿਨ ਵਧਾ ਰਹੇ। ਇਸੇ ਤਰ੍ਹਾਂ ਹੀ ਪਟਿਆਲਾ ਵਿੱਚ ਸੁਨੀਲ ਜਾਖੜ ਦਾ ਪੁਤਲਾ ਫੂਕ ਕੇ ਰੋਸ ਪ੍ਰਗਟ ਕੀਤਾ ਗਿਆ। ਦਲਿਤ ਭਾਈਚਾਰੇ ਵੱਲੋਂ ਸੁਨੀਲ ਜਾਖੜ ਦੇ ਖ਼ਿਲਾਫ਼ ਮੁਰਦਾਬਾਦ ਦੇ ਨਾਅਰੇਬਾਜ਼ੀ ਕੀਤੀ ਗਈ ਅਤੇ ਅਤੇ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਦੇ ਨਜ਼ਰ ਆਏ, ਉਹਨਾਂ ਨੇ ਕਿਹਾ ਕਿ ਸੁਨੀਲ ਜਾਖੜ ਵੱਲੋਂ ਦਿੱਤਾ ਇਹ ਬਿਆਨ ਬਿਲਕੁੱਲ ਗ਼ਲਤ ਹੈ, ਅਜਿਹੇ ਲੋਕਾਂ ਖਿਲਾਫ਼ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹੀ ਗਲਤੀ ਨਾ ਕਰੇ। ਜੇਕਰ ਸੁਨੀਲ ਜਾਖੜ 'ਤੇ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ 'ਚ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।