ਵਿਆਹ ਸ਼ਾਦੀਆਂ ਦੇ ਕੰਮ ਠੱਪ, ਕਾਰੋਬਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ - ਮੈਰਿਜ ਪੈਲੇਸ ਐਸੋਸੀਏਸ਼ਨ, ਟੈਂਟ ਐਸੋਸੀਏਸ਼ਨ
🎬 Watch Now: Feature Video
ਗੁਰਦਾਸਪੁਰ: ਪਿਛਲੇ ਕਰੀਬ 7 ਮਹੀਨਿਆਂ ਤੋਂ ਕੋਰੋਨਾ ਵਾਇਰਸ ਕਾਰਨ ਬੇਹੱਦ ਮੰਦੀ ਦੇ ਦੌਰ ਵਿੱਚੋਂ ਲੰਘ ਰਹੇ ਮੈਰਿਜ ਪੈਲੇਸਾਂ ਤੇ ਟੈਂਟ ਹਾਊਸ ਦੇ ਮਾਲਕਾਂ ਸਮੇਤ ਕੇਟਰਾਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਜ਼ਿਕਰਯੋਗ ਹੈ ਕਿ 2 ਦਿਨ ਪਹਿਲਾਂ ਮੈਰਿਜ ਪੈਲੇਸ ਐਸੋਸੀਏਸ਼ਨ, ਟੈਂਟ ਐਸੋਸੀਏਸ਼ਨ ਦੇ ਆਗੂਆਂ ਨੇ ਮੀਟਿੰਗ ਕਰਕੇ ਸਰਕਾਰ ਤੋਂ ਮੰਗ ਕੀਤੀ ਸੀ, ਕਿ ਜਿਸ ਤਰ੍ਹਾਂ ਸਾਰੇ ਕਾਰੋਬਾਰ ਸ਼ੁਰੂ ਕਰਨ ਦੀ ਇਜ਼ਾਜਤ ਦਿੱਤੀ ਗਈ ਹੈ, ਉਸੇ ਤਰਜ 'ਤੇ ਉਨਾਂ ਨੂੰ ਵੀ ਕੰਮ ਸ਼ੁਰੂ ਕਰਨ ਲਈ ਪ੍ਰਵਾਨਗੀ ਦਿੱਤੀ ਜਾਵੇ।