ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਰੱਦ ਕਰਕੇ ਗਵਰਨਰ ਨੇ ਕੀਤੀ ਸੰਵਿਧਾਨ ਦੀ ਰੱਖਿਆ:ਵੇਰਕਾ - ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਰੱਦ
🎬 Watch Now: Feature Video
ਅੰਮ੍ਰਿਤਸਰ: ਪੰਜਾਬ ਦੇ ਗਵਰਨਰ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਰੱਦ ਕਰਨ ਤੇ ਭਾਜਪਾ ਆਗੂ ਡਾ ਵੇਰਕਾ ਨੇ ਕਿਹਾ ਕਿ ਪੰਜਾਬ ਦੇ ਗਵਰਨਰ ਨੇ ਸੰਵਿਧਾਨ ਦੀ ਰੱਖਿਆ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਸ ਗ਼ੈਰ ਸੰਵਿਧਾਨਕ ਤਰੀਕੇ ਦੇ ਨਾਲ ਆਮ ਆਦਮੀ ਪਾਰਟੀ ਸੰਵਿਧਾਨ ਦੀ ਉਲੰਘਣਾ ਕਰਕੇ ਇਹ ਇਜ਼ਲਾਸ ਬੁਲਾ ਰਹੀ ਸੀ ਆਮ ਆਦਮੀ ਪਾਰਟੀ ਆਪਣੇ ਪੈਰਾਂ ਨੂੰ ਪੱਕਿਆਂ ਕਰ ਰਹੀ ਹੈ ਉਨ੍ਹਾਂ ਡਰ ਪੈਦਾ ਹੋ ਗਿਆ ਕਿ ਉਨ੍ਹਾਂ ਦੇ ਵਿਧਾਇਕ ਕਿਤੇ ਦੂਸਰੀਆਂ ਪਾਰਟੀਆਂ ਵਿਚ ਨਾ ਭੱਜ ਜਾਣ। ਉਨ੍ਹਾਂ ਕਿਹਾ ਕਿ ਕਾਨੂੰਨ ਇਹ ਕਹਿੰਦਾ ਹੈ ਕਿ ਜੇ ਤੁਸੀਂ ਅੱਜ ਬਹੁਮਤ ਸਾਬਿਤ ਕਰ ਲੈਂਦੇ ਹੋ ਤਾਂ ਤੁਹਾਨੂੰ ਅਗਲੇ ਛੇ ਮਹੀਨੇ ਬਹੁਮਤ ਸਾਬਤ ਕਰਨ ਦੀ ਲੋੜ ਨਹੀਂ ਪੈਂਦੀ। ਸ਼ਾਇਦ ਇਸੇ ਕੰਮ ਵਾਸਤੇ ਉਹ ਚਾਹੁੰਦੇ ਹਨ ਕਿ ਅਸੀਂ ਅਗਲੇ ਛੇ ਮਹੀਨਿਆਂ ਲਈ ਪੱਕੇ ਹੋ ਜਾਈਏ। ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਵਿਧਾਇਕ ਤੁਹਾਡੇ ਨਾਲ ਨੇ ਤਾਂ ਤੁਹਾਨੂੰ ਕਿਸ ਚੀਜ਼ ਦਾ ਡਰ ਹੈ ਕਿਸ ਵਾਸਤੇ ਬਹੁਮਤ ਸਾਬਤ ਕਰਨਾ ਚਾਹੁੰਦੇ ਹੋ ਕਿਸ ਪਾਰਟੀ ਦੇ ਨੇਤਾ ਨੇ ਚੁਣੌਤੀ ਦਿੱਤੀ ਤੇ ਬਹੁਮਤ ਸਾਬਤ ਕਰਨ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਗਵਰਨਰ ਦਾ ਫ਼ੈਸਲਾ ਇਸ ਮਾਮਲੇ ਤੇ ਬਿਲਕੁਲ ਠੀਕ ਸੀ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਫ਼ੈਸਲਾ ਬਿਲਕੁਲ ਗ਼ੈਰ ਸੰਵਿਧਾਨਕ ਸੀ ਇਸ ਨੂੰ ਪੰਜਾਬ ਦੇ ਗਵਰਨਰ ਰੋਕ ਕੇ ਬਹੁਤ ਵਧੀਆ ਕੰਮ ਕੀਤਾ।