ਆਮ ਆਦਮੀ ਕਲੀਨਿਕ ਵਿੱਚ ਮੁਫ਼ਤ ਇਲਾਜ ਅਤੇ ਦਵਾਈਆਂ ਦੀ ਸਹੂਲਤ ਹੋਵੇਗੀ ਉਪਲਬੱਧ - free treatment in Aam Aadmi clinic
🎬 Watch Now: Feature Video
ਸ੍ਰੀ ਅਨੰਦਪੁਰ ਸਾਹਿਬ ਵਿਖੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ ਗਿਆਯ. ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਆਦਮੀ ਕਲੀਨਿਕ ਸਥਾਪਿਤ ਕਰਕੇ ਸਿਹਤ ਸੇਵਾਵਾਂ ਦੇ ਖੇਤਰ ਵਿਚ ਇਕ ਕ੍ਰਾਂਤੀਕਾਰੀ ਕਦਮ ਪੁੱਟਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਥੇ ਮੁਫ਼ਤ ਇਲਾਜ ਤੇ ਦਵਾਈਆਂ ਦੀ ਸਹੂਲਤ ਉਪਲਬੱਧ ਹੋਵੇਗੀ ਅਤੇ ਅੱਜ ਤੋਂ ਹੀ ਇਹ ਸੇਵਾਵਾਂ ਮੁਹੱਈਆ ਕਰਵਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਵਿਚ ਓ.ਪੀ.ਡੀ. ਸੇਵਾਵਾਂ, ਟੀਕਾਕਰਨ ਸੇਵਾਵਾਂ, ਲੈਬ ਟੈਸਟ, ਜੱਚਾ-ਬੱਚਾ ਸੇਵਾਵਾਂ, ਪਰਿਵਾਰ ਨਿਯੋਜਨ ਸੇਵਾਵਾਂ ਆਦਿ ਉਪਲਬੱਧ ਹੋਣਗੀਆਂ।