ਮੰਤਰੀ ਕੁਲਦੀਪ ਧਾਲੀਵਾਲ ਨੇ ਕਿਸਾਨਾਂ ਨੂੰ ਝੋਨੇ ਦੀ ਖ਼ਰੀਦ ਸਬੰਧਤ ਕੋਈ ਵੀ ਮੁਸ਼ਕਲ ਨਾ ਆਉਣ ਦਾ ਦਿੱਤਾ ਭਰੋਸਾ - Moga News
🎬 Watch Now: Feature Video
ਮੋਗਾ ਜ਼ਿਲ੍ਹਾ ਦੇ ਹਲਕਾ ਧਰਮਕੋਟ ਵਿੱਚ ਪਹੁੰਚੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੰਡੀ ਵਿਚ ਪਹੁੰਚ ਕੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ। ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸੇ ਵੀ ਕਿਸਾਨ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਅਗਰ ਕਿਸੇ ਕਿਸਾਨ ਨੂੰ ਕੋਈ ਵੀ ਸਮੱਸਿਆ ਆਉਂਦੀ ਹੈ, ਤਾਂ ਸਾਡੇ ਐਮਐਲਏ ਨਾਲ ਸੰਪਰਕ ਕਰੋ। ਮਾਨ ਸਰਕਾਰ ਸਦਾ ਹੀ ਉਨ੍ਹਾਂ ਦੇ ਨਾਲ ਹੈ। ਉੱਥੇ ਉਨ੍ਹਾਂ ਨੇ ਇਸ ਸੰਬੰਧਿਤ ਅਧਿਕਾਰੀਆਂ ਨੂੰ (Minister Dhaliwal Statement on selling paddy) ਸਖ਼ਤ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਕਿਸਾਨਾਂ ਦਾ ਝੋਨਾ ਨਾਲ ਦੀ ਨਾਲ ਖ਼ਰੀਦਿਆ ਜਾਵੇ ਅਤੇ ਇਨ੍ਹਾਂ ਦੇ ਪੈਸੇ ਨਾਲ ਦੀ ਨਾਲ ਇਨ੍ਹਾਂ ਦੇ ਖਾਤੇ ਵਿੱਚ ਪਾਏ ਜਾਣ। ਉੱਥੇ ਉਨ੍ਹਾਂ ਨੇ ਮੰਡੀ ਦੇ ਸਫ਼ਾਈ ਵਿਵਸਥਾ ਦਾ ਵੀ ਜਾਇਜ਼ਾ ਲਿਆ।